- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕਾ ਦੀ ਪਾਕਿ ਨੂੰ ਚਿਤਾਵਨੀ, ਕਿਹਾ- ਅੱਤਵਾਦ ਨੂੰ ਸਮਰਥਨ ਦੇਣਾ ਕਰੋ ਬੰਦ
ਪਾਕਿਸਤਾਨ ਨੂੰ ਤਾਲਿਬਾਨ ਤੇ ਹੋਰ ਅੱਤਵਾਦੀ ਸੰਗਠਨਾਂ ਨੂੰ ਸਮਰਥਨ ਦੇਣਾ ਬੰਦ ਕਰਨਾ ਹੋਵੇਗਾ। ਇਹ ਕਹਿਣਾ ਹੈ ਯੂ.ਐੱਸ. ਸੈਨੇਟਰ ਮੈਗੀ ਹਸਨ ਦਾ। ਅੱਤਵਾਦ ਦੇ ਮੁੱਦੇ ‘ਤੇ ਟਾਪ ਅਮਰੀਕੀ ਸੈਨੇਟਰ ਨੇ ਪਾਕਿਸਤਾਨ ‘ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਉਸ ਨੂੰ ਅਫਗਾਨਿਸਤਾਨ ‘ਚ ਸਥਿਰਤਾ ਨੂੰ ਮਜ਼ਬੂਤ ਕਰਨ ‘ਤੇ ਵੀ ਕੰਮ ਕਰਨਾ ਚਾਹੀਦਾ ਹੈ।ਅਮਰੀਕੀ ਸੈਨੇਟਰ ਮੈਗੀ ਹਸਨ ਤੇ ਕ੍ਰਿਸ ਵੈਨ ਹਾਰਲੇਨ ਨੇ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ, ਫੌਜ ਮੁਖੀ ਕਮਰ ਜਾਵੇਦ ਬਾਜਵਾ ਤੇ ਪਾਕਿਸਤਾਨ ਕੰਟਰੋਲ ਵਾਲੇ ਕਸ਼ਮੀਰ ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਹਸਨ ਨੇ ਕਿਹਾ ਕਿ ਅੱਤਵਾਦੀ ਹਮਲੇ ਤੇ ਇਸ ਦੀ ਵਿਚਾਰਧਾਰਾ ਨੂੰ ਫੈਲਣ ਤੋਂ ਰੋਕਣ ਲਈ ਕੀ ਕੀਤਾ ਜਾ ਸਕਦਾ ਹੈ ਇਸ ਨੂੰ ਲੈ ਕੇ ਪਾਕਿਸਤਾਨੀ ਲੀਡਰਾਂ ਦੇ ਨਾਲ ਗੱਲਬਾਤ ਕੀਤੀ ਗਈ। ਹਸਨ ਨੇ ਕਿਹਾ ਕਿ ਤਾਲਿਬਾਨ ਤੇ ਹੋਰ ਅੱਤਵਾਦੀ ਸੰਗਠਨਾਂ ਨੂੰ ਖਤਮ ਕਰਨ ਲਈ ਪਾਕਿਸਤਾਨੀ ਅਗਵਾਈ ਨਾਲ ਸਿੱਧੇ ਗੱਲਬਾਤ ਕਰਨਾ ਬੇਹੱਦ ਜ਼ਰੂਰੀ ਸੀ।


