ਅਮਰੀਕਾ ਦੇ ਇੰਡੀਆਨਾ ਵਿੱਚ ਅੱਗ ਲਗਣ ਕਾਰਨ 6 ਵਿਅਕਤੀਆਂ ਦੀ ਮੌਤ

ਸ਼ਿਕਾਗੋ – ਅਮਰੀਕਾ ਦੇ ਇੰਡੀਆਨਾ ਵਿੱਚ ਇਕ ਘਰ ਵਿੱਚ ਅੱਗ ਲੱਗ ਗਈ, ਜਿਸ ਵਿੱਚ ਝੁਲਸ ਕੇ ਘੱਟ ਤੋਂ ਘੱਟ 6 ਵਿਅਕਤੀਆਂ ਦੀ ਮੌਤ ਹੋ ਗਈ| ਪੁਲੀਸ ਸੂਤਰਾਂ ਨੇ ਦੱਸਿਆ ਕਿ ਅੱਗ ਲੱਗਣ ਦੀ ਖਬਰ ਮਿਲਣ ਮਗਰੋਂ ਫਾਇਰ ਫਾਈਟਰਜ਼ ਨੇ ਉੱਥੇ ਜਾ ਕੇ ਫਸੇ ਵਿਅਕਤੀਆਂ ਨੂੰ ਬਾਹਰ ਕੱਢਿਆ ਅਤੇ ਬਾਅਦ ਵਿੱਚ ਉੱਥੋਂ 2 ਵਿਅਕਤੀ ਅਤੇ 4 ਬੱਚਿਆਂ ਦੀਆਂ ਲਾਸ਼ਾਂ ਮਿਲੀਆਂ| ਉਨ੍ਹਾਂ ਨੇ ਦੱਸਿਆ ਕਿ ਤੇਜ਼ ਹਵਾਵਾਂ ਅਤੇ ਬਹੁਤ ਹੀ ਘੱਟ ਤਾਪਮਾਨ ਕਾਰਨ ਰਾਹਤ ਤੇ ਬਚਾਅ ਕਾਰਜ ਵਿੱਚ ਦੇਰੀ ਹੋਈ ਹੈ| ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ| ਜਾਣਕਾਰੀ ਮੁਤਾਬਕ 25 ਸਾਲਾ ਔਰਤ ਅਤੇ ਉਸ ਦੇ 3 ਬੱਚਿਆਂ ਦੀ ਮੌਤ ਹੋ ਗਈ ਅਤੇ ਇਕ ਹੋਰ 42 ਸਾਲਾ ਵਿਅਕਤੀ ਅਤੇ 10 ਸਾਲਾ ਬੱਚੀ ਦੀ ਮੌਤ ਹੋ ਗਈ| ਗੁਆਂਢੀਆਂ ਨੇ ਦੱਸਿਆ ਤੜਕੇ 2 ਵਜੇ ਅੱਗ ਲੱਗੀ| ਫਿਲਹਾਲ ਪੁਲੀਸ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ|

VIA PUNJAB