- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕਾ ਦੇ ਸਕੂਲਾਂ ਦੇ ਅਧਿਆਪਕ ਹੋਣਗੇ ਹਥਿਆਰਬੰਦ, ਬੰਦੂਕ ਰੱਖਣੀ ਹੋਵੇਗੀ ਜ਼ਰੂਰੀ
ਵਾਸ਼ਿੰਗਟਨ – ਅਮਰੀਕੀ ਸਰਕਾਰ ਸਕੂਲਾਂ ਵਿੱਚ ਹੋ ਰਹੀ ਗੋਲੀਬਾਰੀ ਦੀ ਘਟਨਾਵਾਂ ਦੇ ਮੱਦੇਨਜ਼ਰ ਜਲਦੀ ਹੀ ਸਰਕਾਰ ਸਟਾਫ ਨੂੰ ਸੁਰੱਖਿਆ ਲਈ ਬੰਦੂਕ ਰੱਖਣਾ ਜ਼ਰੂਰੀ ਕਰ ਸਕਦੀ ਹੈ| ਰਾਸ਼ਟਪਤੀ ਡੋਨਾਲਡ ਟਰੰਪ ਵੱਲੋਂ ਬਣਾਈ ਕਮੇਟੀ ਨੇ ਇਸ ਸਬੰਧੀ ਸਰਕਾਰ ਨੂੰ ਸੁਝਾਅ ਦਿੱਤੇ ਹਨ| ਇਸ ਵਿੱਚ ਸਕੂਲਾਂ ਦੀ ਸੁਰੱਖਿਆ ਲਈ ਸੇਵਾਮੁਕਤ ਸੈਨਿਕਾਂ ਤੇ ਪੁਲੀਸ ਵਾਲਿਆਂ ਨੂੰ ਤਾਇਨਾਤ ਕਰਨ ਦੀ ਗੱਲ ਵੀ ਕੀਤੀ ਗਈ ਹੈ| ਅਮਰੀਕਾ ਦੇ ਫਲੋਰੀਡਾ ਦੇ ਸਕੂਲ ਵਿੱਚ ਇਸੇ ਸਾਲ ਫਰਵਰੀ ਵਿੱਚ ਗੋਲੀਬਾਰੀ ਦੀ ਘਟਨਾ ਹੋਈ ਸੀ| ਇਸ ਵਿੱਚ 17 ਵਿਅਕਤੀਆਂ ਦੀ ਮੌਤ ਹੋ ਗਈ ਸੀ ਤੇ ਕਈ ਲੋਕ ਜ਼ਖ਼ਮੀ ਵੀ ਹੋਏ ਸਨ| ਇਸ ਤੋਂ ਬਾਅਦ ਪੂਰੇ ਅਮਰੀਕਾ ਵਿੱਚ ਇਨ੍ਹਾਂ ਘਟਨਾਵਾਂ ਨੂੰ ਰੋਕਣ ਲਈ ਕੁਝ ਕਦਮ ਚੁੱਕਣ ਦੀ ਮੰਗ ਕੀਤੀ ਗਈ ਸੀ| ਟਰੰਪ ਨੇ ਇਸ ਤੋਂ ਬਾਅਦ ਫੈਡਰਲ ਕਮਿਸ਼ਨ ਬਣਾਇਆ ਸੀ| ਅਮਰੀਕਾ ਦੇ ਸਿੱਖਿਆ ਮੰਤਰੀ ਬੇਟਸੀ ਡੇਵੋਸ ਦੀ ਪ੍ਰਧਾਨਗੀ ਵਾਲੀ ਇਸ ਕਮੇਟੀ ਨੇ ਸਕੂਲਾਂ ਦੀ ਸੁਰੱਖਿਆ ਤੇ ਰਿਪੋਰਟ ਤਿਆਰ ਕੀਤੀ ਹੈ| ਇਸ ਵਿੱਚ ਦੂਰ ਦਰਾਜ ਵਾਲੇ ਸਕੂਲਾਂ ਦੇ ਸਟਾਫ ਨੂੰ ਦੋ ਬੰਦੂਕਾਂ ਰੱਖਣ ਨੂੰ ਕਿਹਾ ਜਾ ਸਕਦਾ ਹੈ| ਇਸ ਦੇ ਨਾਲ ਹੀ ਰਿਪੋਰਟ ਵਿੱਚ ਬੰਦੂਕ ਖਰੀਦਣ ਲਈ ਉਮਰ ਦੀ ਸੀਮਾ ਵਧਾਉਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ| ਪੈਨਲ ਦਾ ਕਹਿਣਾ ਹੈ ਕਿ ਹਮਲਾਵਰਾਂ ਨੂੰ ਹਥਿਆਰ ਅਕਸਰ ਆਪਣੇ ਦੋਸਤਾਂ ਤੇ ਰਿਸ਼ਤੇਦਾਰਾਂ ਦੀ ਮਦਦ ਨਾਲ ਮਿਲਦੇ ਹਨ|


