- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕਾ ਦੌਰੇ ਤੋਂ ਬਾਅਦ ਪਾਕਿਸਤਾਨ ਪਰਤੇ ਇਮਰਾਨ ਖਾਨ
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੀਰਵਾਰ ਨੂੰ ਅਮਰੀਕਾ ਦੀ ਆਪਣਾ ਦੌਰਾ ਪੂਰਾ ਕਰਕੇ ਸਵਦੇਸ਼ ਪਰਤ ਆਏ, ਜਿਥੇ ਉਨ੍ਹਾਂ ਦੇ ਸਮਰਥਕਾਂ ਨੇ ਉਨ੍ਹਾਂ ਦਾ ਜ਼ੋਰਦਾਰ ਤਰੀਕੇ ਨਾਲ ਸਵਾਗਤ ਕੀਤਾ। ਪ੍ਰਧਾਨ ਮੰਤਰੀ ਖਾਨ ਅਮਰੀਕਾ ਨਾਲ ਤਣਾਅਪੂਰਨ ਦੋ-ਪੱਖੀ ਸਬੰਧਾਂ ਨੂੰ ਸੁਧਾਰਣ ਲਈ ਇਸ ਹਫਤੇ ਤਿੰਨ ਦਿਨਾਂ ਦੌਰੇ ‘ਤੇ ਵਾਸ਼ਿੰਗਟਨ ਗਏ ਸਨ।ਇਸ ਦੌਰਾਨ ਉਨ੍ਹਾਂ ਨੇ ਸੋਮਵਾਰ ਨੂੰ ਵਾਈਟ ਹਾਊਸ ‘ਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਨਾਲ ਵੱਖ-ਵੱਖ ਮੁੱਦਿਆਂ ‘ਤੇ ਗੱਲਬਾਤ ਕੀਤੀ। ਖਾਨ ਨੇ ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨਾਲ ਵੀ ਮੁਲਾਕਾਤ ਕੀਤੀ। ਖਾਨ ਅੱਜ ਸਵੇਰੇ ਕਤਰ ਏਅਰਲਾਈਨਸ ਦੀ ਫਲਾਈਟ ਨਾਲ ਨਵੇਂ ਅੰਤਰਰਾਸ਼ਟਰੀ ਇਸਲਾਮਾਬਾਦ ਹਵਾਈ ਅੱਡੇ ‘ਤੇ ਉਤਰੇ, ਜਿਥੇ ਉਨ੍ਹਾਂ ਦੇ ਸਮਰਥਕਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਮਰਾਨ ਖਾਨ ਨੇ ਆਪਣੇ ਸਮਰਥਕਾਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਮੈਨੂੰ ਲੱਗਿਆ ਕਿ ਮੈਂ ਅਧਿਕਾਰਿਤ ਦੌਰਾ ਕਰਕੇ ਨਹੀਂ ਬਲਕਿ ਵਿਸ਼ਵ ਕੱਪ ਜਿੱਤ ਕੇ ਆਇਆ ਹਾਂ।


