- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕਾ ਨੇ ਇਰਾਨ ’ਤੇ ਸਾਈਬਰ ਹਮਲਾ ਕੀਤਾ
ਵਾਸ਼ਿੰਗਟਨ – ਅਮਰੀਕੀ ਅਖ਼ਬਾਰ ਵਾਸ਼ਿੰਗਟਨ ਪੋਸਟ ਅਨੁਸਾਰ ਅਮਰੀਕਾ ਨੇ ਇਰਾਨ ਵੱਲੋਂ ਉਸ ਦਾ ਜਾਸੂਸੀ ਡਰੋਨ ਡੇਗੇ ਜਾਣ ਮਗਰੋਂ ਇਰਾਨ ਦੇ ਮਿਜ਼ਾਈਲ ਕੰਟਰੋਲ ਸਿਸਟਮ ਅਤੇ ਇਕ ਜਾਸੂਸੀ ਨੈੱਟਵਰਕ ’ਤੇ ਸਾਈਬਰ ਹਮਲੇ ਕੀਤੇ ਹਨ। ਅਖ਼ਬਾਰ ਅਨੁਸਾਰ ਹਮਲੇ ਨਾਲ ਰਾਕੇਟ ਅਤੇ ਮਿਜ਼ਾਈਲ ਦਾਗਣ ਵਿਚ ਵਰਤੇ ਜਾਣ ਵਾਲੇ ਕੰਪਿਊਟਰਾਂ ਨੂੰ ਨੁਕਸਾਨ ਪੁੱਜਿਆ ਹੈ।ਅਮਰੀਕਾ ਦੇ ਰੱਖਿਆ ਅਧਿਕਾਰੀਆਂ ਨੇ ਅਖ਼ਬਾਰ ਦੀ ਇਸ ਰਿਪੋਰਟ ਦੀ ਪੁਸ਼ਟੀ ਨਹੀਂ ਕੀਤੀ ਹੈ। ਦੂਜੇ ਪਾਸੇ ਸੋਸ਼ਲ ਸਾਈਟ ਯਾਹੂ ਨੇ ਦੋ ਸਾਬਕਾ ਖ਼ੁਫੀਆ ਅਧਿਕਾਰੀਆਂ ਦੇ ਹਵਾਲੇ ਨਾਲ ਕਿਹਾ ਹੈ ਕਿ ਅਮਰੀਕਾ ਨੇ ਹਾਮਰੂਜ਼ ਵਿਚ ਜਹਾਜ਼ਾਂ ’ਤੇ ਨਜ਼ਰ ਰੱਖਣ ਵਾਲੇ ਇਕ ਜਾਸੂਸੀ ਸਮੂਹ ਨੂੰ ਨਿਸ਼ਾਨਾ ਬਣਾਇਆ ਹੈ। ਅਮਰੀਕਾ ਦਾ ਦੋਸ਼ ਹੈ ਕਿ ਇਰਾਨ ਨੇ ਇਸੇ ਜਗ੍ਹਾ ਹਾਲ ਹੀ ਵਿਚ ਦੋ ਵਾਰ ਉਸ ਦੇ ਤੇਲ ਟੈਂਕਰਾਂ ’ਤੇ ਹਮਲਾ ਕੀਤਾ ਸੀ। ਇਰਾਨ ਦੇ ਪਰਮਾਣੂ ਸੌਦੇ ਵਿਚੋਂ ਅਮਰੀਕਾ ਦੇ ਬਾਹਰ ਨਿਕਲਣ ਤੋਂ ਬਾਅਦ ਦੋਵਾਂ ਦੇਸ਼ ਵਿਚ ਤਣਾਅ ਵਧਿਆ ਹੋਇਆ ਹੈ। ਇਰਾਨ ਨੇ ਬੀਤੇ ਦਿਨੀਂ ਅਮਰੀਕਾ ਦੇ ਇਕ ਡਰੋਨ ਨੂੰ ਸੁੱਟ ਦਿੱਤਾ ਸੀ। ਇਰਾਨ ਨੇ ਦਾਅਵਾ ਕੀਤਾ ਕਿ ਡਰੋਨ ਨੇ ਉਸਦੇ ਹਵਾਈ ਖੇਤਰ ਦੀ ਉਲੰਘਣਾ ਕੀਤੀ ਸੀ।


