- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕਾ ਨੇ ਇਰਾਨ ’ਤੇ ਸਖ਼ਤ ਪਾਬੰਦੀਆਂ ਲਾਈਆਂ
ਵਾਸ਼ਿੰਗਟਨ – ਅਮਰੀਕਾ ਨੇ ਇਰਾਨ ਖ਼ਿਲਾਫ਼ ਹੁਣ ਤਕ ਦੀਆਂ ਸਭ ਤੋਂ ਸਖਤ ਪਾਬੰਦੀਆਂ ਲਾਗੂ ਕੀਤੀਆਂ ਹਨ। ਉਧਰ ਟਰੰਪ ਪ੍ਰਸ਼ਾਸਨ ਨੇ ਭਾਰਤ ਅਤੇ ਚੀਨ ਵੱਲੋਂ ਤਹਿਰਾਨ ਤੋਂ ਤੇਲ ਦੀ ਖ਼ਰੀਦਦਾਰੀ ਨੂੰ ਹਰੀ ਝੰਡੀ ਦੇ ਦਿਤੀ ਹੈ। ਅਮਰੀਕਾ ਨੇ ਇਰਾਨ ਦੇ ਬੈਂਕਿੰਗ ਅਤੇ ਊਰਜਾ ਖੇਤਰਾਂ ’ਤੇ ਪਾਬੰਦੀਆਂ ਆਇਦ ਕੀਤੀਆਂ ਹਨ। ਯੂਰੋਪ ਅਤੇ ਏਸ਼ੀਆ ਦੇ ਜਿਹੜੇ ਮੁਲਕ ਅਤੇ ਕੰਪਨੀਆਂ ਇਰਾਨ ਤੋਂ ਤੇਲ ਦੀ ਦਰਾਮਦ ਨਹੀਂ ਰੋਕਣਗੇ, ਉਨ੍ਹਾਂ ’ਤੇ ਜੁਰਮਾਨਾ ਠੋਕਿਆ ਜਾਵੇਗਾ। ਪਾਬੰਦੀਆਂ ਲਾਗੂ ਹੋਣ ਮਗਰੋਂ ਸਵਿਫਟ ਬੈਂਕਿੰਗ ਨੈੱਟਵਰਕ ਨੇ ਇਰਾਨ ਦੇ ਕਈ ਬੈਂਕਾਂ ਨੂੰ ਆਪਣੀਆਂ ਸੇਵਾਵਾਂ ਦੇਣੀਆਂ ਬੰਦ ਕਰ ਦਿੱਤੀਆਂ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਇਰਾਨ ਨਾਲ ਹੋਏ 2015 ਦੇ ਪਰਮਾਣੂ ਸਮਝੌਤੇ ਨੂੰ ਮਈ ’ਚ ਰੱਦ ਕਰ ਦਿੱਤਾ ਸੀ। ਉਸ ਨੇ ਕਿਹਾ ਸੀ ਕਿ ਇਰਾਨ ਪਰਮਾਣੂ ਮਸਲੇ ’ਤੇ ਅਮਰੀਕਾ ਨਾਲ ਮੁੜ ਤੋਂ ਗੱਲਬਾਤ ਆਰੰਭੇ। ਟਰੰਪ ਪ੍ਰਸ਼ਾਸਨ ਮੁਤਾਬਕ ਉਹ ਤਹਿਰਾਨ ਵੱਲੋਂ ਸਾਈਬਰ ਹਮਲਿਆਂ, ਬੈਲਿਸਟਿਕ ਮਿਜ਼ਾਈਲ ਪ੍ਰੀਖਣਾਂ ਅਤੇ ਮੱਧ ਪੂਰਬ ’ਚ ਦਹਿਸ਼ਤੀ ਗੁੱਟਾਂ ਦੀ ਹਮਾਇਤ ਨੂੰ ਵੀ ਰੋਕਣਾ ਚਾਹੁੰਦਾ ਹੈ। ਇਰਾਨ ਤੋਂ ਵੱਡੇ ਪੱਧਰ ’ਤੇ ਕੱਚਾ ਤੇਲ ਖ਼ਰੀਦਣ ਵਾਲੇ ਭਾਰਤ ਅਤੇ ਚੀਨ ਨੂੰ ਪਾਬੰਦੀਆਂ ਤੋਂ ਰਾਹਤ ਮਿਲ ਗਈ ਹੈ। ਏਸ਼ੀਆ ਦੇ ਦੋ ਵੱਡੇ ਮੁਲਕ ਉਨ੍ਹਾਂ ਅੱਠ ਮੁਲਕਾਂ ’ਚ ਸ਼ਾਮਲ ਹਨ ਜਿਨ੍ਹਾਂ ਨੂੰ ਇਰਾਨ ’ਤੇ ਲਾਈਆਂ ਗਈਆਂ ਪਾਬੰਦੀਆਂ ਤੋਂ ਆਰਜ਼ੀ ਤੌਰ ’ਤੇ ਰਾਹਤ ਦਿੱਤੀ ਗਈ ਹੈ। ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੌਂਪੀਓ ਨੇ ਇਰਾਨ ਤੋਂ ਤੇਲ ਦੀ ਦਰਾਮਦ ਲਈ ਛੋਟ ਮਿਲਣ ਵਾਲੇ ਮੁਲਕਾਂ ਦਾ ਖੁਲਾਸਾ ਕੀਤਾ ਹੈ।


