- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕਾ ਨੇ ਈਰਾਨ ਤੇ ਲਾਈਆਂ ਨਵੀਆਂ ਪਾਬੰਦੀਆਂ
ਟਰੰਪ ਪ੍ਰਸ਼ਾਸਨ ਨੇ ਈਰਾਨ ‘ਤੇ ਬੁੱਧਵਾਰ ਨੂੰ ਨਵੀਆਂ ਪਾਬੰਦੀਆਂ ਲਗਾਈਆਂ, ਜਿਨ੍ਹਾਂ ‘ਚੋਂ ਕਈ ਪਰਿਵਹਨ ਕੰਪਨੀਆਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਇਸਲਾਮਕ ਗਣਰਾਜ ਦੇ ਪ੍ਰਮਾਣੂ ਅਤੇ ਬੈਲੇਸਟਕਿ ਮਿਜ਼ਾਇਲ ਪ੍ਰੋਗਰਾਮਾਂ ਖਿਲਾਫ ਅਮਰੀਕਾ ਲਗਾਤਾਰ ਜ਼ਿਆਦਾਤਰ ਦਬਾਅ ਦੀ ਨੀਤੀ ਅਪਣਾ ਰਿਹਾ ਹੈ। ਇਨ੍ਹਾਂ ਨਵੀਆਂ ਪਾਬੰਦੀਆਂ ‘ਚ ਈਰਾਨ ਦੀ ਸਰਕਾਰੀ ਪੋਤ ਕੰਪਨੀਆਂ ਅਤੇ ਚੀਨ ਦੀ ਇਕ ਕੰਪਨੀ ਨੂੰ ਨਿਸ਼ਾਨਾ ਬਣਾਇਆ ਗਿਆ ਹੈ, ਜੋ ਈਰਾਨ ਨੂੰ ਮਿਜ਼ਾਈਲ ਦੇ ਪੁਰਜ਼ੇ ਵੇਚਦੀਆਂ ਹਨ। ਨਾਲ ਹੀ ਇਨ੍ਹਾਂ ‘ਚ ਪਹਿਲਾਂ ਤੋਂ ਬੈਨ ਈਰਾਨੀ ਏਅਰਲਾਈਨ ਮਹਾਨ ਏਅਰ ‘ਤੇ ਨਵੇਂ ਜ਼ੁਰਮਾਨੇ ਵੀ ਲਗਾਏ ਗਏ ਹਨ। ਇਸ ਏਅਰਲਾਈਨ ‘ਤੇ ਲੈੱਬਨਾਨ ਅਤੇ ਯਮਨ ‘ਚ ਈਰਾਨ ਦੀ ਨੁਮਾਇੰਦਗੀ ਕਰਨ ਵਾਲਿਆਂ ਨੂੰ ਹਥਿਆਰ ਭੇਜਣ ਦਾ ਦੋਸ਼ ਹੈ।


