- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕਾ ਨੇ ਕਰਤਾਰਪੁਰ ਲਾਂਘਾ ਖੁੱਲ੍ਹਣ ਦਾ ਕੀਤਾ ਸਵਾਗਤ
ਅਮਰੀਕਾ ਨੇ ਕਰਤਾਰਪੁਰ ਲਾਂਘੇ ਦੇ ਉਦਘਾਟਨ ਦਾ ਸਵਾਗਤ ਕੀਤਾ ਹੈ। ਅਮਰੀਕੀ ਵਿਦੇਸ਼ ਵਿਭਾਗ ਵੱਲੋਂ ਕਿਹਾ ਗਿਆ ਹੈ,”ਭਾਰਤ ਅਤੇ ਪਾਕਿਸਤਾਨ ਦੇ ਕਰਤਾਰਪੁਰ ਲਾਂਘੇ ਦੇ ਵਿਚ ਇਕ ਨਵਾਂ ਬਾਰਡਰ ਪਾਰ ਕਰਨ ਦਾ ਅਮਰੀਕਾ ਸਵਾਗਤ ਕਰਦਾ ਹੈ। ਇਹ ਵੱਧ ਤੋਂ ਵੱਧ ਧਾਰਮਿਕ ਆਜ਼ਾਦੀ ਨੂੰ ਵਧਾਵਾ ਦੇਣ ਦੀ ਦਿਸ਼ਾ ਇਕ ਕਦਮ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਲਈ ਕ੍ਰਾਸਿੰਗ ਬਣਾਉਣ ਵਾਲੇ ਸ਼ਰਧਾਲੂਆਂ ਨੂੰ ਸ਼ੁੱਭਕਾਮਨਾਵਾਂ।” ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਕਰਤਾਰਪੁਰ ਲਾਂਘੇ ਦਾ ਉਦਘਾਟਨ ਕੀਤਾ। ਇਸ ਸਬੰਧੀ ਇਕ ਸਮਝੌਤੇ ‘ਤੇ ਭਾਰਤ ਅਤੇ ਪਾਕਿਸਤਾਨ ਨੇ ਪਿਛਲੇ ਮਹੀਨੇ ਇਕ ਸਮਝੌਤੇ ‘ਤੇ ਦਸਤਖਤ ਕੀਤੇ ਸਨ। ਇਸ ਸਮਝੌਤੇ ਮੁਤਾਬਕ ਰੋਜ਼ਾਨਾ 5000 ਭਾਰਤੀ ਸ਼ਰਧਾਲੂ ਗੁਰਦੁਆਰਾ ਦਰਬਾਰ ਸਾਹਿਬ ਜਾ ਸਕਣਗੇ, ਜਿੱਥੇ ਗੁਰੂ ਸਾਹਿਬਾਨ ਨੇ ਆਪਣੀ ਜ਼ਿੰਦਗੀ ਦੇ ਆਖਰੀ 18 ਸਾਲ ਬਿਤਾਏ ਸਨ।


