- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕਾ ਨੇ ਚੀਨ ਦੀਆਂ 28 ਸੰਸਥਾਵਾਂ ਨੂੰ ਕਾਲੀ ਸੂਚੀ ਚ ਪਾਇਆ
ਅਮਰੀਕੀ ਵਣਜ ਮੰਤਰਾਲੇ ਨੇ ਚੀਨ ਦੇ ਅਸ਼ਾਂਤ ਸ਼ਿਨਜਿਆਂਗ ਖੇਤਰ ‘ਚ ਉਈਗਰ ਮੁਸਲਮਾਨਾਂ ਅਤੇ ਹੋਰ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾਉਣ ਅਤੇ ਉਨ੍ਹਾਂ ਨਾਲ ਦੁਰਵਿਵਹਾਰ ਕਰਨ ਦੇ ਮਾਮਲੇ ‘ਚ ਚੀਨ ਦੀਆਂ 28 ਸੰਸਥਾਵਾਂ ਨੂੰ ਸੋਮਵਾਰ ਨੂੰ ਕਾਲੀ ਸੂਚੀ ‘ਚ ਪਾਇਆ।ਅਮਰੀਕਾ ਦੇ ਵਣਜ ਮੰਤਰੀ ਵਿਲਬਰ ਰੋਸ ਨੇ ਫੈਸਲੇ ਦੀ ਘੋਸ਼ਣਾ ਕੀਤੀ। ਇਸ ਤੋਂ ਬਾਅਦ ਇਹ ਸੰਸਥਾਵਾਂ ਹੁਣ ਅਮਰੀਕੀ ਸਾਮਾਨ ਨਹੀਂ ਖਰੀਦ ਸਕਣਗੀਆਂ। ਰਾਸ ਨੇ ਕਿਹਾ ਕਿ ,”ਅਮਰੀਕਾ ਚੀਨ ਅੰਦਰ ਜਾਤੀ ਘੱਟ ਗਿਣਤੀ ਦੇ ਦਮਨ ਨੂੰ ਬਰਦਾਸ਼ਤ ਨਹੀਂ ਕਰਦਾ ਅਤੇ ਨਾ ਹੀ ਕਰੇਗਾ।” ਅਮਰੀਕੀ ਫੈਡਰਲ ਰਜਿਸਟਰ ‘ਚ ਅਪਡੇਟ ਕੀਤੀ ਗਈ ਜਾਣਕਾਰੀ ਅਨੁਸਾਰ ਕਾਲੀ ਸੂਚੀ ‘ਚ ਪਾਈਆਂ ਕਈ ਸੰਸਥਾਵਾਂ ‘ਚ ਹਿਕਵਿਜ਼ਨ, ਸੈਂਸ ਟਾਈਮ, ਮੇਗਵੀ ਟੈਕਨਾਲੋਜੀ ਆਦਿ ਸ਼ਾਮਲ ਹਨ।


