- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕਾ ਨੇ ਜਾਰੀ ਕੀਤੀ ਐਡਵਾਇਜ਼ਰੀ, ਪਾਕਿਸਤਾਨ ਯਾਤਰਾ ਨਾ ਕਰਨ ਅਮਰੀਕੀ
ਅੱਤਵਾਦ ਦੇ ਵਧਦੇ ਖਤਰੇ ਨੂੰ ਦੇਖਦੇ ਹੋਏ ਪਾਕਿਸਤਾਨ ਯਾਤਰਾ ਦੇ ਬਾਰੇ ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ ਮੁੜ ਵਿਚਾਰ ਕਰਨ ਦੀ ਸਲਾਹ ਦਿੰਦੇ ਹੋਏ ਸ਼ੁੱਕਰਵਾਰ ਨੂੰ ਕੰਟਰੋਲ ਲਾਈਨ ਨਾਲ ਲੱਗਦੇ ਬਲੋਚਿਸਤਾਨ ਤੇ ਖੈਬਰ ਪਖਤੂਨਖਵਾ ਸੂਬਿਆਂ ਵਿਚ ਜਾਣ ‘ਤੇ ਉੱਚ ਪੱਧਰ ਦੀ ਸਾਵਧਾਨੀ ਵਰਤਣ ਦੀ ਚਿਤਾਵਨੀ ਜਾਰੀ ਕੀਤੀ ਹੈ।ਅਮਰੀਕਾ ਨੇ ਇਸ ਦੌਰਾਨ ਚੌਥੇ ਪੱਧਰ ਦੀ ਯਾਤਰਾ ਐਡਵਾਇਜ਼ਰੀ ਜਾਰੀ ਕੀਤੀ ਹੈ, ਜਿਸ ਦੇ ਮੁਤਾਬਕ ਨਾਗਰਿਕਾਂ ਨੂੰ ਐਲ.ਓ.ਸੀ. ਦੇ ਕੋਲ ਬਲੋਚਿਸਤਾਨ ਤੇ ਖੈਬਰ ਪਖਤੂਨਖਵਾ ਸੂਬਿਆਂ ਦੀ ਯਾਤਰਾ ਨਾ ਕਰਨ ਲਈ ਕਿਹਾ ਗਿਆ ਹੈ। ਪਾਕਿਸਤਾਨ ਦੇ ਬਾਕੀ ਇਲਾਕਿਆਂ ਵਿਚ ਯਾਤਰਾ ਅਲਰਟ ਦਾ ਪੱਧਰ ਤਿੰਨ ਹੈ। ਵਿਦੇਸ਼ ਵਿਭਾਗ ਨੇ ਕਿਹਾ ਕਿ ਭਾਰਤ-ਪਾਕਿਸਤਾਨ ਸਰਹੱਦ ਦੀ ਯਾਤਰਾ ਨਾ ਕੀਤੀ ਜਾਵੇ। ਇਸ ਖੇਤਰ ਵਿਚ ਅੱਤਵਾਦੀ ਸਰਗਰਮ ਰਹਿੰਦੇ ਹਨ। ਭਾਰਤ ਤੇ ਪਾਕਿਸਤਾਨ ਸਰਹੱਦ ਦੇ ਦੋਵਾਂ ਪਾਸੇ ਇਕ ਮਜ਼ਬੂਤ ਫੌਜੀ ਮੌਜੂਦਗੀ ਰਹਿੰਦੀ ਹੈ। ਸਲਾਹ ਵਿਚ ਕਿਹਾ ਗਿਆ ਹੈ ਕਿ ਕੰਟਰੋਲ ਲਾਈਨ ਦੇ ਕੋਲ ਭਾਰਤੀ ਤੇ ਪਾਕਿਸਤਾਨੀ ਬਲਾਂ ਦੇ ਵਿਚਾਲੇ ਅਕਸਰ ਗੋਲੀਬਾਰੀ ਹੁੰਦੀ ਹੈ। ਵਿਦੇਸ਼ ਵਿਭਾਗ ਨੇ ਕਿਹਾ ਕਿ ਕੇ.ਪੀ.ਕੇ. ਸੂਬੇ ਦੀ ਯਾਤਰਾ ਨਾ ਕੀਤੀ ਜਾਵੇ, ਜਿਸ ਵਿਚ ਕਬਾਇਲੀ ਇਲਾਕਾ ਸ਼ਾਮਲ ਹੈ। ਅੱਤਵਾਦੀ ਤੇ ਵਿਧਰੋਹੀ ਸਮੂਹ ਲਗਾਤਾਰ ਨਾਗਰਿਕਾਂ, ਗੈਰ-ਸਰਕਾਰੀ ਸੰਗਠਨਾਂ, ਸਰਕਾਰੀ ਦਫਤਰਾਂ ਤੇ ਸੁਰੱਖਿਆ ਬਲਾਂ ‘ਤੇ ਹਮਲੇ ਕਰਦੇ ਰਹਿੰਦੇ ਹਨ। ਸਲਾਹ ਵਿਚ ਅੱਗੇ ਕਿਹਾ ਗਿਆ ਹੈ ਕਿ ਇਹ ਸਮੂਹ ਸਰਕਾਰੀ ਅਧਿਕਾਰੀਆਂ ਤੇ ਆਮ ਨਾਗਰਿਕਾਂ ਵਿਚ ਫਰਕ ਨਹੀਂ ਕਰਦੇ।


