- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕਾ ਨੇ ਤੁਰਕੀ ‘ਤੇ ਆਰਥਿਕ ਪਾਬੰਦੀ ਲਾਉਣ ਦੀ ਦਿੱਤੀ ਧਮਕੀ
ਵਾਸ਼ਿੰਗਟਨ- ਅਮਰੀਕਾ ਦੇ ਉਪ ਰਾਸ਼ਟਰਪਤੀ ਮਾਈਕ ਪੇਂਸ ਨੇ ਵੀਰਵਾਰ ਨੂੰ ਆਖਿਆ ਕਿ ਜੇਕਰ ਗ੍ਰਿਫਤਾਰ ਕੀਤੇ ਗਏ ਅਮਰੀਕੀ ਪਾਦਰੀ ਨੂੰ ਤੁਰੰਤ ਰਿਹਾਅ ਨਹੀਂ ਕੀਤਾ ਗਿਆ ਤਾਂ ਤੁਰਕੀ ‘ਤੇ ਸਖਤ ਆਰਥਿਕ ਪਾਬੰਦੀਆਂ ਲਾਈਆਂ ਜਾਣਗੀਆਂ। ਪੇਂਸ ਨੇ ਕਿਹਾ ਕਿ ਤੁਰਕੀ ਨੂੰ ਅਮਰੀਕੀ ਪਾਦਰੀ ਐਂਡ੍ਰਿਊ ਬ੍ਰਾਨਸਨ ਨੂੰ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ ਨਹੀਂ ਤਾਂ ਤੁਰਕੀ ਨੂੰ ਸਖਤ ਨਤੀਜੇ ਭੁਗਤਣ ਲਈ ਤਿਆਰ ਰਹਿਣਾ ਚਾਹੀਦਾ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਸ ਤੋਂ ਪਹਿਲਾਂ ਟਵੀਟ ਕਰ ਆਖਿਆ ਸੀ ਕਿ ਤੁਰਕੀ ਨੂੰ ਬ੍ਰਾਨਸਨ ਨੂੰ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਪਾਦਰੀ ਦੀ ਗ੍ਰਿਫਤਾਰੀ ਨੂੰ ਪੂਰੀ ਤਰ੍ਹਾਂ ਨਾਲ ਸ਼ਰਮਨਾਕ ਦੱਸਿਆ। ਜ਼ਿਕਰਯੋਗ ਹੈ ਕਿ 50 ਸਾਲਾ ਪਾਦਰੀ ਨੂੰ 2 ਸਾਲ ਪਹਿਲਾਂ ਜਾਸੂਸੀ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਜੇਕਰ ਕੋਰਟ ‘ਚ ਸੁਣਵਾਈ ਦੌਰਾਨ ਉਸ ਨੂੰ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਨੂੰ 35 ਸਾਲ ਦੀ ਸਜ਼ਾ ਹੋ ਸਕਦੀ ਹੈ।


