- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕਾ ਬਿਊਟੀ ਕਵੀਨ ਯੌਨ ਸ਼ੋਸ਼ਣ ਦੇ ਦੋਸ਼ ਚ ਗ੍ਰਿਫਤਾਰ
ਵਾਸ਼ਿੰਗਟਨ- ਅਮਰੀਕੀ ਬਿਊਟੀ ਕਵੀਨ ਅਤੇ ਮਿਸ ਕੈਂਟਕੀ ਦਾ ਖਿਤਾਬ ਜਿੱਤ ਚੁੱਕੀ ਰੈਮਸੇ ਬੀਅਰਸੇ ‘ਤੇ ਯੌਨ ਸ਼ੋਸ਼ਣ ਦਾ ਮਾਮਲਾ ਦਰਜ ਹੋਇਆ ਹੈ। ਬੀਅਰਸੇ ਵਿਰੁੱਧ 15 ਸਾਲਾ ਵਿਦਿਆਰਥੀ ਨੂੰ ਅਸ਼ਲੀਲ ਤਸਵੀਰਾਂ ਭੇਜਣ ਦਾ ਦੋਸ਼ ਲੱਗਾ ਹੈ। ਅਮਰੀਕਾ ਵਿਚ ਸਾਲ 2014 ਵਿਚ ਮਿਸ ਕੇਂਟਕੀ ਦਾ ਖਿਤਾਬ ਜਿੱਤਣ ਵਾਲੀ ਬੀਅਰਸੇ ਪੱਛਮੀ ਵਰਜੀਨੀਆ ਵਿਚ ਇਕ ਅਧਿਆਪਿਕਾ ਦੇ ਰੂਪ ਵਿਚ ਕੰਮ ਕਰ ਰਹੀ ਹੈ। ਪੀੜਤ ਬੱਚੇ ਦੇ ਮਾਤਾ-ਪਿਤਾ ਨੇ ਬੀਅਰਸੇ ਵਿਰੁੱਧ ਸ਼ਿਕਾਇਤ ਦਰਜ ਕਰਵਾਉਂਦਿਆਂ ਦੋਸ਼ ਲਗਾਇਆ ਕਿ ਉਸ ਨੇ ਮੋਬਾਇਲ ‘ਤੇ ਉਨ੍ਹਾਂ ਦੇ ਬੇਟੇ ਨੂੰ ਅਸ਼ਲੀਲ ਤਸਵੀਰਾਂ ਭੇਜੀਆਂ ਸਨ। ਮਾਤਾ-ਪਿਤਾ ਦੇ ਬਿਆਨ ਮੁਤਾਬਕ ਐਂਡਰੀਊ ਜੈਕਸਨ ਮਿਡਲ ਸਕੂਲ ਵਿਚ ਪੜ੍ਹਦਾ ਸੀ, ਉਸ ਸਮੇਂ ਬੀਅਰਸੇ ਉੱਥੇ ਟੀਚਰ ਸੀ। ਅਧਿਕਾਰੀਆਂ ਦਾ ਕਹਿਣਾ ਹੈ ਕਿ ਬੀਅਰਸੇ ਨੇ ਸਨੈਪਚੈਟ ‘ਤੇ ਅਸ਼ਲੀਲ ਤਸਵੀਰਾਂ ਭੇਜਣ ਦਾ ਦੋਸ਼ ਕਬੂਲ ਕਰ ਲਿਆ ਹੈ। ਫਿਲਹਾਲ ਇਹ ਸਪੱਸ਼ਟ ਨਹੀਂ ਹੋ ਪਾਇਆ ਹੈ ਕਿ ਉਸ ਨੇ ਕੇਸ ਲੜਨ ਲਈ ਵਕੀਲ ਕੀਤਾ ਹੈ ਜਾਂ ਨਹੀਂ।


