- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕਾ ਵਲੋਂ ਪਾਕਿ ਨੂੰ ਦਿੱਤੀ ਜਾਣ ਵਾਲੀ ਸੁਰੱਖਿਆ ਮਦਦ ਤੇ ਰੋਕ
ਵਾਸ਼ਿੰਗਟਨ – ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਅਮਰੀਕੀ ਦੌਰੇ ਤੋਂ ਪਹਿਲਾਂ ਕਾਂਗਰਸ ਨੇ ਇਕ ਰਿਪੋਰਟ ਜਾਰੀ ਕੀਤੀ ਹੈ| ਰਿਪੋਰਟ ਮੁਤਾਬਕ ਅੱਤਵਾਦੀ ਸਮੂਹਾਂ ਵਿਰੁੱਧ ਪਾਕਿਸਤਾਨ ਵੱਲੋਂ ਫੈਸਲਾਕੁੰਨ ਕਾਰਵਾਈ ਨਾ ਹੋਣ ਤੱਕ ਉਸ ਨੂੰ ਮਿਲਣ ਵਾਲੀ ਸੁਰੱਖਿਆ ਮਦਦ ਬੰਦ ਰਹੇਗੀ| ਸੀ.ਆਰ.ਐਸ. ਦੀ 15 ਜੁਲਾਈ ਦੀ ਇਸ ਰਿਪੋਰਟ ਵਿੱਚ ਕਿਹਾ ਗਿਆ ਕਿ ਟਰੰਪ ਪ੍ਰਸ਼ਾਸਨ ਨੇ ਪਾਕਿਸਤਾਨ ਤੇ ਆਪਣੇ ਤੋਂ ਪਹਿਲੇ ਪ੍ਰਸ਼ਾਸਨਾਂ ਨਾਲੋਂ ਜ਼ਿਆਦਾ ਸਖਤ ਰਵੱਈਆ ਅਪਨਾਇਆ ਹੈ| ਉਸ ਨੇ ਵਿੱਤੀ ਮਦਦ ਵਿਚ ਕਟੌਤੀ ਕਰਨ ਅਤੇ ਸੁਰੱਖਿਆ ਸਬੰਧੀ ਮਦਦ ਰੋਕਣ ਜਿਹੇ ਕਦਮ ਚੁੱਕੇ ਹਨ|ਰਾਸ਼ਟਰਪਤੀ ਡੋਨਾਲਡ ਟਰੰਪ ਦੇ ਨਿਰਦੇਸ਼ ਤੇ ਅਮਰੀਕਾ ਨੇ ਜਨਵਰੀ 2018 ਵਿਚ ਪਾਕਿਸਤਾਨ ਨੂੰ ਦਿੱਤੀ ਜਾਣ ਵਾਲੀ ਹਰੇਕ ਸੁਰੱਖਿਆ ਮਦਦ ਰੋਕ ਦਿੱਤੀ ਸੀ| ਟਰੰਪ ਪ੍ਰਸ਼ਾਸਨ ਦੀ ਮਿਆਦ ਦੌਰਾਨ ਇਹ ਕਿਸੇ ਪਾਕਿਸਤਾਨੀ ਪ੍ਰਧਾਨ ਮੰਤਰੀ ਦਾ ਪਹਿਲਾ ਉੱਚ ਪੱਧਰੀ ਦੌਰਾ ਹੋਵੇਗਾ| ਕਾਂਗਰੇਸਨਲ ਰਿਸਰਚ ਸਰਵਿਸ (ਸੀ.ਆਰ.ਐਸ.) ਨੇ ਪਾਕਿਸਤਾਨ ਤੇ ਇਕ ਹਾਲ ਹੀ ਵਿੱਚ ਰਿਪੋਰਟ ਵਿਚ ਕਿਹਾ,”ਪਾਕਿਸਤਾਨ ਕਈ ਇਸਲਾਮੀ ਕੱਟੜਪੰਥੀਆਂ ਅਤੇ ਅੱਤਵਾਦੀ ਸਮੂਹਾਂ ਦੀ ਸ਼ਰਨਸਥਲੀ ਹੈ| ਪਾਕਿਸਤਾਨ ਵਿੱਚ ਆਉਣ ਵਾਲੀਆਂ ਸਰਕਾਰਾਂ ਦੇ ਬਾਰੇ ਵਿਚ ਮੰਨਿਆ ਜਾਂਦਾ ਹੈ ਕਿ ਉਨ੍ਹਾਂ ਨੇ ਇਸ ਨੂੰ ਬਰਦਾਸ਼ਤ ਕੀਤਾ ਅਤੇ ਪਾਕਿਸਤਾਨ ਦੇ ਉਸ ਦੇ ਗੁਆਂਢੀਆਂ ਨਾਲ ਇਤਿਹਾਸਿਕ ਸੰਘਰਸ਼ਾਂ ਵਿਚ ਕੁਝ ਨੇ ਪ੍ਰਤੀਨਿਧੀ ਬਣ ਕੇ ਇਨ੍ਹਾਂ ਦਾ ਸਮਰਥਨ ਵੀ ਕੀਤਾ ਹੈ|”ਇੱਥੇ ਦੱਸ ਦਈਏ ਕਿ ਸੀ. ਆਰ. ਐਸ. ਅਮਰੀਕੀ ਕਾਂਗਰਸ ਦੀ ਸੁਤੰਤਰ ਅਤੇ ਦੋ-ਪੱਖੀ ਸ਼ੋਧ ਸ਼ਾਖਾ ਹੈ ਜੋ ਸਾਂਸਦਾਂ ਦੇ ਹਿੱਤਾਂ ਦੇ ਮੁੱਦਿਆਂ ਤੇ ਸਮੇਂ-ਸਮੇਂ ਤੇ ਰਿਪੋਰਟ ਤਿਆਰ ਕਰਦੀ ਹੈ ਤਾਂ ਜੋ ਉਹ ਸੂਚਨਾ ਦੇ ਆਧਾਰ ਤੇ ਫੈਸਲੇ ਕਰ ਸਕਣ|


