- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕਾ ਵਿਚ ਹਿੰਦੂ ਪੁਜਾਰੀ ਦੀ ਕੁੱਟਮਾਰ
ਨਿਊਯਾਰਕ ਦੇ ਫਲੋਰਲ ਪਾਰਕ ਵਿਚ ਇਕ ਮੰਦਰ ਕੋਲ ਹਿੰਦੂ ਪੁਜਾਰੀ ’ਤੇ 52 ਸਾਲਾ ਵਿਅਕਤੀ ਨੇ ਹਮਲਾ ਕਰ ਦਿੱਤਾ। ਉਸ ਨੇ ਆਪਣੀ ਧਾਰਮਿਕ ਪੁਸ਼ਾਕ ਪਹਿਨੀ ਹੋਈ ਸੀ। ਅਮਰੀਕੀ ਮੀਡੀਆ ਮੁਤਾਬਕ ਸਵਾਮੀ ਹਰੀਸ਼ ਚੰਦਰ ਪੁਰੀ ਨੇ ਕਿਹਾ ਕਿ ਉਹ ਵੀਰਵਾਰ ਨੂੰ ਸਥਾਨਕ ਸਮੇਂ ਮੁਤਾਬਕ ਸਵੇਰੇ ਕਰੀਬ 11 ਵਜੇ ਸ਼ਿਵ ਸ਼ਕਤੀ ਪੀਠ ਕੋਲੋਂ ਗੁਜ਼ਰ ਰਿਹਾ ਸੀ ਤਾਂ ਪਿੱਛਿਉਂ ਇਕ ਵਿਅਕਤੀ ਨੇ ਹਮਲਾ ਕਰ ਦਿੱਤਾ। ਪੁਰੀ ਨੇ ਕਿਹਾ ਕਿ ਉਨ੍ਹਾਂ ਨੂੰ ਐਨੀ ਬੁਰੀ ਤਰ੍ਹਾਂ ਕੁੱਟਿਆ ਗਿਆ ਕਿ ਹਸਪਤਾਲ ਲਿਜਾਣਾ ਪਿਆ। ਖ਼ਬਰ ਚੈਨਲ ਮੁਤਾਬਕ ਪੁਜਾਰੀ ਦੇ ਪੂਰੇ ਸਰੀਰ ’ਤੇ ਰਗੜਾਂ ਦੇ ਨਿਸ਼ਾਨ ਸਨ। ਪੁਲੀਸ ਨੇ ਹਮਲੇ ਸਬੰਧੀ 52 ਸਾਲਾ ਸਰਗੀਓ ਗੁਏਵਿਯਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਉੱਤੇ ਹਮਲੇ, ਸ਼ੋਸ਼ਣ ਤੇ ਗ਼ੈਰਕਾਨੂੰਨੀ ਤਰੀਕੇ ਨਾਲ ਹਥਿਆਰ ਰੱਖਣ ਦਾ ਦੋਸ਼ ਲਾਇਆ ਗਿਆ ਹੈ। ਪੁਜਾਰੀ ਦੇ ਮੂੰਹ ਉੱਤੇ ਵੀ ਸੱਟਾਂ ਦੇ ਨਿਸ਼ਾਨ ਹਨ। ਪੁਲੀਸ ਇਸ ਹਮਲੇ ਦੀ ਕਈ ਪੱਖਾਂ ਤੋਂ ਘੋਖ਼ ਕਰ ਰਹੀ ਹੈ। ਮਾਮਲੇ ਨੂੰ ਨਫ਼ਰਤੀ ਹਮਲੇ ਵਜੋਂ ਦਰਜ ਕੀਤੇ ਜਾਣ ’ਤੇ ਵੀ ਵਿਚਾਰ ਕੀਤਾ ਜਾ ਰਿਹਾ ਹੈ। ਰੋਜ਼ਾਨਾ ਮੰਦਰ ਆਉਣ ਵਾਲੇ ਲੋਕਾਂ ਦਾ ਕਹਿਣਾ ਹੈ ਕਿ ਪੁਜਾਰੀ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਇਆ ਗਿਆ ਹੈ।


