- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ਤੇ ਕੀਤਾ ਹਮਲਾ
ਨਿਊਜਰਸੀ – ਅਮਰੀਕਾ ਦੇ ਸੂਬੇ ਨਿਊਜਰਸੀ ‘ਚ ਇਕ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ਦੀ ਛਾਤੀ ‘ਤੇ ਕਈ ਵਾਰ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ। ਪ੍ਰਿੰਸੀਪਲ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਪ੍ਰਿੰਸੀਪਲ ਕੁਰਟ ਸ਼ੀਵਰਟਜ਼ਰ 8ਵੀਂ ਗ੍ਰੇਡ ਗ੍ਰੈਜੂਏਸ਼ਨ ਰਿਹਰਸਲ ਕਰਵਾ ਰਹੇ ਸਨ ਕਿ ਇਕ ਵਿਦਿਆਰਥੀ ਨੇ ਉਨ੍ਹਾਂ ‘ਤੇ ਚਾਕੂ ਨਾਲ ਹਮਲਾ ਕਰ ਦਿੱਤਾ।ਸ਼ਹਿਰ ਦੇ ਪੁਲਸ ਵਿਭਾਗ ਨੇ ਵਿਦਿਆਰਥੀ ਦੀ ਪਛਾਣ ਅਜੇ ਸਾਂਝੀ ਨਹੀਂ ਕੀਤੀ ਅਤੇ ਦੱਸਿਆ ਕਿ ਦੋਸ਼ੀ ਨਿਊਜਰਸੀ ਦੇ ਰਦਰਫੋਰਡ ਟਾਊਨ ਦੇ ਯੂਨੀਅਨ ਸਕੂਲ ‘ਚੋਂ ਹਮਲਾ ਕਰਕੇ ਭੱਜ ਗਿਆ ਸੀ। ਪ੍ਰਿੰਸੀਪਲ ‘ਤੇ ਹਮਲਾ ਕਰਨ ਤੋਂ ਬਾਅਦ ਵਿਦਿਆਰਥੀ ਦਾ ਚਾਕੂ ਡਿੱਗ ਗਿਆ ਸੀ ਅਤੇ ਪੁਲਸ ਨੇ ਉਸ ਨੂੰ ਹਿਰਾਸਤ ‘ਚ ਲੈ ਲਿਆ ਹੈ । ਜ਼ਖਮੀ ਪ੍ਰਿੰਸੀਪਲ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਸਥਿਤੀ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਪੁਲਸ ਵਿਭਾਗ ਨੇ ਆਪਣੇ ਫੇਸਬੁੱਕ ਪੇਜ ‘ਤੇ ਲਿਖਿਆ ਹੈ ਕਿ ਕੋਈ ਵੀ ਖਤਰੇ ਵਿੱਚ ਨਹੀਂ, ਕਿਸੇ ਵੀ ਵਿਦਿਆਰਥੀ ਨੂੰ ਨੁਕਸਾਨ ਨਹੀਂ ਹੋਇਆ।


