- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕਾ ਵਿੱਚ ਕੋਰੋਨਾ ਮਰੀਜ਼ਾਂ ਨਾਲ ਭਰ ਰਹੇ ਹਸਪਤਾਲ,ਵਧੀ ਸਿਹਤ ਵਿਭਾਗ ਦੀ ਚਿੰਤਾ
ਅਮਰੀਕਾ ਵਿੱਚ ਹਰ ਰੋਜ਼ ਵਾਇਰਸ ਦੇ ਕੇਸਾਂ ਵਿੱਚ ਲਗਾਤਾਰ ਵਾਧਾ ਹੋਣ ਕਰਕੇ ਲੋਕਾਂ ਨੂੰ ਹਸਪਤਾਲਾਂ ਵਿੱਚ ਦਾਖਿਲ ਹੋਣਾ ਪੈ ਰਿਹਾ ਹੈ, ਜਿਸਦੇ ਸਿੱਟੇ ਵਜੋਂ ਦੇਸ਼ ਦੇ ਹਸਪਤਾਲ ਭਰ ਰਹੇ ਹਨ। ਜਿਸ ਕਰਕੇ ਇਹ ਮਹਾਂਮਾਰੀ ਸਥਾਨਕ ਸਿਹਤ ਪ੍ਰਣਾਲੀਆਂ ਉੱਤੇ ਨਵਾਂ ਦਬਾਅ ਪਾ ਰਹੀ ਹੈ ਅਤੇ ਸਿਹਤ ਵਿਭਾਗ ਦੀ ਚਿੰਤਾ ਵਿੱਚ ਵਾਧਾ ਹੋ ਰਿਹਾ ਹੈ। ਇਸ ਸਮੱਸਿਆ ਦੇ ਸਮਾਧਾਨ ਲਈ ਅਸਥਾਈ ਮੈਡੀਕਲ ਯੋਜਨਾਵਾਂ ਤੇ ਗੱਲਬਾਤ ਹੋ ਰਹੀ ਹੈ। ਟੈਕਸਾਸ ਵਿਚ ਗੰਭੀਰ ਦੇਖਭਾਲ ਵਾਲੀਆਂ ਯੂਨਿਟਾਂ ਸ਼ਨੀਵਾਰ ਨੂੰ ਸਮਰੱਥਾ ਦੇ ਸਿਖਰ ਤੇ ਪਹੁੰਚ ਗਈਆਂ ਹਨ ਕਿਉਂਕਿ ਕੋਵਿਡ -19 ਕਰਕੇ ਹਸਪਤਾਲਾਂ ਵਿੱਚ ਮਰੀਜ਼ਾਂ ਦਾ ਦਾਖਲਾ ਤਿੰਨ ਹਫ਼ਤਿਆਂ ਤੋਂ ਵੀ ਘੱਟ ਸਮੇਂ ਵਿਚ ਲਗਭਗ ਚਾਰ ਗੁਣਾ ਵੱਧ ਗਿਆ ਹੈ। ਜਿਸ ਕਰਕੇ ਅਧਿਕਾਰੀ ਸਿਹਤ ਸਰੋਤਾਂ ਨੂੰ ਵਧਾਉਣ ਲਈ ਚਿੰਤਤ ਹਨ।ਯੂਟਾਹ ਹਸਪਤਾਲ ਐਸੋਸੀਏਸ਼ਨ ਦੇ ਪ੍ਰਧਾਨ, ਗ੍ਰੇਗ ਬੈੱਲ ਅਨੁਸਾਰ ਇਹ ਬਹੁਤ ਗੰਭੀਰ ਸਥਿਤੀ ਹੈ, ਕਿਉਂਕਿ ਇਸ ਪੱਧਰ ਤੇ ਸਾਰੀ ਯੋਜਨਾਬੰਦੀ ਖਤਮ ਹੋ ਗਈ ਹੈ।ਇਸ ਸਮੇਂ ਨਵੇਂ ਰਿਪੋਰਟ ਕੀਤੇ ਗਏ ਲਾਗਾਂ ਨੇ ਸ਼ੁੱਕਰਵਾਰ ਅਤੇ ਫਿਰ ਸ਼ਨੀਵਾਰ ਨੂੰ ਪਹਿਲੀ ਵਾਰ ਦੇਸ਼ ਭਰ ਵਿਚ 80,000 ਦੀ ਰਿਕਾਰਡ ਗਿਣਤੀ ਦਰਜ਼ ਕੀਤੀ ਹੈ ਜਦਕਿ ਹਸਪਤਾਲਾਂ ਵਿਚ ਦਾਖਲ ਹੋਣ ਵਾਲੇ ਮਰੀਜ਼ਾਂ ਵਿੱਚ 40,000 ਦਾ ਵਾਧਾ ਹੋਇਆ ਹੈ। ਜਨਤਕ ਸਿਹਤ ਅਧਿਕਾਰੀਆਂ ਅਨੁਸਾਰ ਵਾਇਰਸ ਦੇ ਨੁਕਸਾਨ ਦੇ ਮਾਮਲਿਆਂ ਨੂੰ ਘੱਟ ਕਰਨ ਦੀ ਹਰ ਕੋਸ਼ਿਸ਼ ਹਸਪਤਾਲਾਂ ਦੇ ਟਰੈਕ ‘ਤੇ ਬੁਰਾ ਪ੍ਰਭਾਵ ਪਾ ਸਕਦੀ ਹੈ। ਹਸਪਤਾਲਾਂ ਵਿੱਚ ਮਰੀਜ਼ਾਂ ਦੀ ਵੱਧਦੀ ਹੋਈ ਗਿਣਤੀ ਨੂੰ ਦੇਖਦਿਆਂ ਹੋਇਆ ਟੈਕਸਾਸ ਦੇ ਗਰੇਗ ਐਬੋਟ ਨੇ ਐਤਵਾਰ ਨੂੰ ਐਲ ਪਾਸੋ ਕਨਵੈਨਸ਼ਨ ਅਤੇ ਪਰਫਾਰਮਿੰਗ ਆਰਟਸ ਸੈਂਟਰ ਵਿਖੇ ਇਕ ਨਵੀਂ ਮੈਡੀਕਲ ਸਹੂਲਤ ਦੀ ਯੋਜਨਾ ਦੀ ਘੋਸ਼ਣਾ ਕੀਤੀ, ਜੋ 50 ਬੈੱਡਾਂ ਤੋਂ ਸ਼ੁਰੂ ਹੋਵੇਗੀ ਪਰ ਜੇ ਜਰੂਰੀ ਹੋਇਆ ਤਾਂ 100 ਤੱਕ ਵੀ ਵਧਾਇਆ ਜਾ ਸਕਦਾ ਹੈ। ਇਸਦੇ ਇਲਾਵਾ ਰਾਜਪਾਲ ਦੇ ਦਫ਼ਤਰ ਨੇ ਕਿਹਾ ਕਿ “ਸਹਾਇਕ ਮੈਡੀਕਲ ਯੂਨਿਟਾਂ” ਹਸਪਤਾਲਾਂ ਦੀ ਸਮਰੱਥਾ ਨੂੰ ਵਧਾਉਣਗੀਆਂ । ਸਰਕਾਰੀ ਸਿਹਤ ਸਹੂਲਤਾਂ ਦੇ ਮੱਦੇਨਜ਼ਰ ਅਧਿਕਾਰੀ ਵਾਇਰਸ ਤੋਂ ਬਚਾਅ ਕਰਨ ਲਈ ਲੋਕਾਂ ਨੂੰ ਸਾਵਧਾਨੀਆਂ ਵਰਤਣ ਅਤੇ ਘਰਾਂ ਵਿੱਚ ਰਹਿਣ ਦੀ ਅਪੀਲ ਕਰ ਰਹੇ ਹਨ।


