- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕਾ ਵਿੱਚ ਜਹਾਜ਼ ਹਾਦਸਾਗ੍ਰਸਤ, 2 ਦੀ ਮੌਤ
ਵਾਸ਼ਿੰਗਟਨ – ਅਮਰੀਕਾ ਦੇ ਓਹੀਓ ਸੂਬੇ ਵਿਚ ਇਕ ਜਹਾਜ਼ ਉਡਾਣ ਭਰਨ ਦੇ ਬਾਅਦ ਅਚਾਨਕ ਹਾਦਸਾਗ੍ਰਸਤ ਹੋ ਗਿਆ| ਇਸ ਹਾਦਸੇ ਵਿਚ ਜਹਾਜ਼ ਵਿਚ ਸਵਾਰ ਦੋਵੇਂ ਪਾਇਲਟਾਂ ਦੀ ਮੌਤ ਹੋ ਗਈ| ਸੂਤਰਾਂ ਨੇ ਦੱਸਿਆ ਕਿ 55 ਸਾਲਾ ਪਾਇਲਟ ਬ੍ਰਾਇਨ ਸਟੋਲਜ਼ਫਸ ਅਤੇ 56 ਸਾਲਾ ਸਹਿ ਪਾਇਲਟ ਕਰਟਿਸ ਵਿਲਕਰਸਨ ਦੀ ਮੌਕੇ ਤੇ ਹੀ ਮੌਤ ਹੋ ਗਈ| ਅੱਜ ਸਥਾਨਕ ਮੀਡੀਆ ਰਿਪੋਰਟਾਂ ਵਿਚ ਇਹ ਜਾਣਕਾਰੀ ਦਿੱਤੀ ਗਈ| ਸ਼ੁਰੂਆਤੀ ਜਾਣਕਾਰੀ ਮੁਤਾਬਕ ਓਹੀਓ ਸੂਬੇ ਦੀ ਵੇਨੇ ਕਾਊਂਟੀ ਵਿਚ ਹੋਏ ਜਹਾਜ਼ ਹਾਦਸੇ ਦਾ ਕਾਰਨ ਇੰਜਣ ਵਿਚ ਖਰਾਬੀ ਹੋ ਸਕਦੀ ਹੈ| ਜਹਾਜ਼ ਕਲੀਵਲੈਂਡ ਦੇ ਦੱਖਣ ਵਿਚ ਲੱਗਭਗ 50 ਮੀਲ (80 ਕਿਲੋਮੀਟਰ) ਦੀ ਦੂਰੀ ਤੇ ਵੇਨੇ ਕਾਊਂਟੀ ਵਿਚ ਸਟੋਲਜ਼ਫਸ ਏਅਰਫੀਲਡ ਤੋਂ ਉਡਾਣ ਭਰਨ ਮਗਰੋਂ ਹਾਦਸਾਗ੍ਰਸਤ ਹੋ ਗਿਆ| ਜਹਾਜ਼ ਰੁੱਖਾਂ ਨਾਲ ਟਕਰਾਉਣ ਮਗਰੋਂ ਬਿਜਲੀ ਦੀਆਂ ਤਾਰਾਂ ਦੇ ਸੰਪਰਕ ਵਿਚ ਆਇਆ| ਫਿਰ ਜਹਾਜ਼ ਦਾ ਅਗਲਾ ਹਿੱਸਾ ਨਸ਼ਟ ਹੋ ਗਿਆ| ਫਿਲਹਾਲ ਹਾਦਸੇ ਦੀ ਜਾਂਚ ਜਾਰੀ ਹੈ|


