- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕਾ ਵਿੱਚ ਭਾਰੀ ਮੀਂਹ ਤੇ ਹਨੇਰੀ, ਵ੍ਹਾਈਟ ਹਾਊਸ ਵਿੱਚ ਭਰਿਆ ਪਾਣੀ
ਵਾਸ਼ਿੰਗਟਨ – ਅਮਰੀਕਾ ਵਿੱਚ ਰਾਜਧਾਨੀ ਵਾਸ਼ਿੰਗਟਨ ਸਮੇਤ ਕਈ ਇਲਾਕਿਆਂ ਵਿਚ ਤੇਜ਼ ਮੀਂਹ ਅਤੇ ਹਨੇਰੀ ਕਾਰਨ ਜਨਜੀਵਨ ਪ੍ਰਭਾਵਿਤ ਰਿਹਾ| ਸ਼ਹਿਰ ਦੀਆਂ ਸੜਕਾਂ ਨਹਿਰਾਂ ਵਿਚ ਤਬਦੀਲ ਹੋ ਗਈਆਂ| ਮੀਂਹ ਦਾ ਪਾਣੀ ਵ੍ਹਾਈਟ ਹਾਊਸ ਦੇ ਇਕ ਦਫਤਰ ਦੇ ਬੇਸਮੈਂਟ ਵਿਚ ਦਾਖਲ ਹੋ ਗਿਆ| ਵ੍ਹਾਈਟ ਹਾਊਸ ਦੇ ਪੱਛਮੀ ਖੇਤਰ ਵਿਚ ਬਣੇ ਮੀਡੀਆ ਕਾਰਜ ਖੇਤਰ ਵਿਚ ਪਾਣੀ ਦਾਖਲ ਹੋ ਗਿਆ, ਜਿਸ ਮਗਰੋਂ ਉੱਥੇ ਕਰਮਚਾਰੀਆਂ ਨੂੰ ਬੇਸਮੈਂਟ ਵਿਚੋਂ ਪਾਣੀ ਕੱਢਣ ਲਈ ਕਾਫੀ ਮਿਹਨਤ ਕਰਨੀ ਪਈ| ਦੂਜੇ ਪਾਸੇ ਰਾਜਧਾਨੀ ਵਾਸ਼ਿੰਗਟਨ ਦੀਆਂ ਸੜਕਾਂ ਤੇ ਵੀ ਤੇਜ਼ ਮੀਂਹ ਕਾਰਨ ਕਿਤੇ-ਕਿਤੇ ਆਵਾਜਾਈ ਠੱਪ ਰਹੀ| ਸੜਕਾਂ ਤੇ ਪਾਣੀ ਭਰ ਜਾਣ ਕਾਰਨ ਲੋਕ ਕਾਰ ਦੀਆਂ ਛੱਤਾਂ ਤੇ ਚੜ੍ਹ ਕੇ ਜਾਨ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ| ਐਨ.ਆਰ.ਆਈ. ਏਜੰਸੀ ਦੀ ਖਬਰ ਮੁਤਾਬਕ ਭਾਰੀ ਮੀਂਹ ਕਾਰਨ ਵਾਸ਼ਿੰਗਟਨ ਡੀ.ਸੀ. ਵਿੱਚ ਨੌਰਥ ਵੈਸਟਰਨ ਡੀ.ਸੀ. ਸਾਊਥਰਨ ਮੋਂਟਗੋਮੇਰੀ, ਇਸਟ ਸੈਂਟਰਲ ਲੌਡੌਨ ਕਾਊਂਟੀ, ਅਰਲਿੰਗਟਨ ਕਾਊਂਟੀ, ਫਾਲਸ ਚਰਚ ਅਤੇ ਨੌਰਥ ਈਸਟਰਨ ਫੈਅਰਫੈਕਸ ਕਾਊਂਟੀ ਦੇ ਇਲਾਕੇ ਪ੍ਰਭਾਵਿਤ ਹੋ ਰਹੇ ਹਨ| ਰਾਸ਼ਟਰੀ ਮੌਸਮ ਸੇਵਾ ਦੇ ਮੌਸਮ ਵਿਗਿਆਨੀ ਕੋੜੀ ਲੇਡਬੇਟਰ ਨੇ ਕਿਹਾ ਕਿ ਤੂਫਾਨ ਕਾਰਨ ਫ੍ਰੈਡਰਿਕ, ਮੈਰੀਲੈਂਡ ਨੇੜੇ 6.3 ਇੰਚ ਮੀਂਹ, ਆਰਲਿੰਗਟਨ ਅਤੇ ਵਰਜੀਨੀਆ ਦੇ ਨੇੜੇ ਲੱਗਭਗ 4.5 ਇੰਚ ਅਤੇ ਰੋਨਾਲਡ ਰੀਗਨ ਵਾਸ਼ਿੰਗਟਨ ਰਾਸ਼ਟਰੀ ਹਵਾਈ ਅੱਡੇ ਤੇ ਦੋ ਘੰਟੇ ਦੀ ਮਿਆਦ ਵਿਚ ਲੱਗਭਗ 3.4 ਇੰਚ ਮੀਂਹ ਪਿਆ| ਪ੍ਰਾਪਤ ਜਾਣਕਾਰੀ ਮੁਤਾਬਕ ਯੂ.ਐਸ. ਨੈਸ਼ਨਲ ਰੇਲ-ਰੋਡ ਪੈਸੇਂਜਰ ਕਾਰਪੋਰੇਸ਼ਨ ਨੇ ਖਰਾਬ ਮੌਸਮ ਕਾਰਨ ਦੱਖਣੀ ਵਾਸ਼ਿੰਗਟਨ ਵਿੱਚ ਟਰੇਨ ਆਵਾਜਾਈ ਸੇਵਾ ਰੱਦ ਕਰ ਦਿੱਤੀ| ਹੜ੍ਹ ਕਾਰਨ ਹਾਲੇ ਤੱਕ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਖਬਰ ਨਹੀਂ ਹੈ| ਇੱਥੇ ਅਗਲੇ ਦੋ ਦਿਨ ਤੱਕ ਤੇਜ਼ ਮੀਂਹ ਦੇ ਨਾਲ ਹਨੇਰੀ-ਤੂਫਾਨ ਆਉਣ ਦੀ ਸੰਭਾਵਨਾ ਹੈ|


