ਅਮਰੀਕਾ ਵਿੱਚ 12 ਤੋਂ 15 ਸਾਲ ਦੇ ਬੱਚਿਆਂ ਲਈ ਕੋਵਿਡ ਵੈਕਸੀਨ ਦੇ ਐਮਰਜੈਂਸੀ ਇਸਤੇਮਾਲ ਦੀ ਮਨਜ਼ੂਰੀ

ਵਾਸ਼ਿੰਗਟਨ – ਹੁਣ ਅਮਰੀਕਾ ਵਿੱਚ ਬੱਚਿਆਂ ਨੂੰ ਵੀ ਕੋਰੋਨਾ ਦੀ ਵੈਕਸੀਨ ਲੱਗਣ ਦਾ ਰਾਹ ਪੱਧਰਾ ਹੋ ਗਿਆ ਹੈ। ਅਮਰੀਕੀ ਖ਼ੁਰਾਕ ਤੇ ਔਸ਼ਧੀ ਪ੍ਰਸ਼ਾਸਨ ਨੇ ਫਾਈਜ਼ਰ-ਬਾਇਓਐੱਨਟੈੱਕ ਦੀ ਕੋਵਿਡ-19 ਵੈਕਸੀਨ ਨੂੰ 12 ਤੋਂ 15 ਸਾਲ ਦੇ ਬੱਚਿਆਂ ਵਿੱਚ ਐਮਰਜੈਂਸੀ ਇਸਤੇਮਾਲ ਦੀ ਮਨਜ਼ੂਰੀ ਦੇ ਦਿੱਤੀ ਹੈ। ਜਿਕਰਯੋਗ ਹੈ ਕਿ ਭਾਰਤ ਵਿਚ ਕੋਰੋਨਾ ਵਾਇਰਸ ਇਨਫੈਕਸ਼ਨ ਦੀ ਤੀਸਰੀ ਲਹਿਰ ਨਾਲ ਨਜਿੱਠਣ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਮਾਹਿਰਾਂ ਦੀ ਮੰਨੀਏ ਤਾਂ ਭਾਰਤ ਵਿੱਚ ਕੋਰੋਨਾ ਦੀ ਤੀਸਰੀ ਲਹਿਰ ਦੌਰਾਨ ਬੱਚੇ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋਣਗੇ। ਅਜਿਹੇ ਵਿਚ ਐੱਫ. ਡੀ. ਏ. ਵੱਲੋਂ ਉਠਾਇਆ ਗਿਆ ਕਦਮ ਕਾਫੀ ਅਹਿਮ ਹੈ।ਅਮਰੀਕਾ ਨੇ ਕੋਰੋਨਾ ਵਾਇਰਸ ਖਿਲਾਫ ਜਾਰੀ ਜੰਗ ਵਿਚ ਇਸ ਨੂੰ ਇਕ ਮਹੱਤਵਪੂਰਨ ਫ਼ੈਸਲਾ ਦੱਸਦੇ ਹੋਏ ਵੈਕਸੀਨ ਦੇ ਇਸਤੇਮਾਲ ਨੂੰ ਮਨਜ਼ੂਰੀ ਦਿੱਤੀ। ਐੱਫ. ਡੀ. ਏ. ਦੇ ਤਾਇਨਾਤ ਕਮਿਸ਼ਨਰ ਡਾਕਟਰ ਜੈਨੇਟ ਵੁੱਡਕਾਕ ਨੇ ਕਿਹਾ ਕਿ ਵੈਕਸੀਨ ਦੇ ਇਸਤੇਮਾਲ ਸਬੰਧੀ ਲਿਆ ਗਿਆ ਇਹ ਫ਼ੈਸਲਾ ਆਮ ਸਥਿਤੀ ਵਿੱਚ ਵਾਪਸੀ ਨੇੜੇ ਲਿਆਵੇਗਾ। ਮਾਤਾ-ਪਿਤਾ ਤੇ ਮਾਪੇ ਇਸ ਗੱਲ ਲਈ ਆਸਵੰਦ ਹੋ ਸਕਦੇ ਹਨ ਕਿ ਏਜੰਸੀ ਨੇ ਸਾਰੇ ਉਪਲਬਧ ਡਾਟਾ ਦੀ ਡੂੰਘੀ ਸਮੀਖਿਆ ਕੀਤੀ ਹੈ।ਫਾਈਜ਼ਰ-ਬਾਇਓਐੱਨਟੈੱਕ ਦੀ ਕੋਵਿਡ-19 ਵੈਕਸੀਨ ਦਾ ਇਸਤੇਮਾਲ ਇਸ ਵੇਲੇ ਭਾਰਤ ਸਮੇਤ ਕਈ ਦੇਸ਼ਾਂ ਵਿਚ ਬਾਲਗਾਂ ਤੇ ਹੋ ਰਿਹਾ ਹੈ। ਉੱਥੇ ਹੀ ਅਮਰੀਕਾ ਵਿੱਚ ਇਸ ਨੂੰ 16 ਸਾਲ ਜਾਂ ਉਸ ਤੋਂ ਜ਼ਿਆਦਾ ਉਮਰ ਦੇ ਲੋਕਾਂ ਲਈ ਲਈ ਪਹਿਲਾਂ ਹੀ ਮਨਜ਼ੂਰ ਕੀਤਾ ਜਾ ਚੁੱਕਾ ਹੈ। ਇਹ ਪਾਇਆ ਗਿਆ ਹੈ ਕਿ ਇਹ ਵੈਕਸੀਨ ਛੋਟੇ ਬੱਚਿਆਂ ਲਈ ਵੀ ਠੀਕ ਹੈ।ਅਸਲ ਵਿਚ, ਬਜ਼ੁਰਗਾਂ ਤੇ ਬਾਲਗਾਂ ਨੂੰ ਕੋਰੋਨਾ ਵੈਕਸੀਨ ਦੇਣ ਤੋਂ ਬਾਅਦ ਹੁਣ ਸਾਰੇ ਬੱਚਿਆਂ ਲਈ ਚਿੰਤਤ ਹਨ। ਅਜਿਹਾ ਮੰਨਿਆ ਜਾ ਰਿਹਾ ਹੈ ਕਿ ਕੋਰੋਨਾ ਵਾਇਰਸ ਹੁਣ ਬੱਚਿਆਂ ਨੂੰ ਵੀ ਆਪਣੀ ਗ੍ਰਿਫਤ ਵਿਚ ਲੈ ਸਕਦਾ ਹੈ। ਅਜਿਹੇ ਵਿਚ ਫਾਈਜ਼ਰ ਨੇ ਮਾਰਚ ਵਿਚ ਅੰਕੜੇ ਜਾਰੀ ਕਰ ਕੇ ਦੱਸਿਆ ਸੀ ਕਿ 12-15 ਸਾਲ ਦੇ 2,260 ਵਾਲੰਟੀਅਰਜ਼ ਨੂੰ ਵੈਕਸੀਨ ਦਿੱਤੀ ਗਈ। ਟੈਸਟ ਦੇ ਡਾਟਾ ਵਿਚ ਪਾਇਆ ਗਿਆ ਕਿ ਪੂਰੇ ਵੈਕਸੀਨੇਸ਼ਨ ਤੋਂ ਬਾਅਦ ਇਨ੍ਹਾਂ ਬੱਚਿਆਂ ਵਿਚ ਕੋਰੋਨਾ ਇਨਫੈਕਸ਼ਨ ਦਾ ਕੋਈ ਕੇਸ ਨਹੀਂ ਮਿਲਿਆ। ਕੰਪਨੀ ਨੇ ਦਾਅਵਾ ਕੀਤਾ ਹੈ ਕਿ ਬੱਚਿਆਂ ਤੇ ਉਨ੍ਹਾਂ ਦੀ ਵੈਕਸੀਨ 100 ਫ਼ੀਸਦ ਅਸਰਦਾਰ ਹੈ।

VIA PUNJAB