- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕਾ ਵੱਲੋਂ ‘ਆਰਥਿਕ ਸੰਘੀ’ ਘੁਟਣ ’ਤੇ ਲਾਈ ਜਾਵੇ ਰੋਕ: ਇਰਾਨ
ਇਰਾਨ ਨੇ ਸੰਯੁਕਤ ਰਾਸ਼ਟਰ ਦੀ ਮੋਹਰੀ ਅਦਾਲਤ ’ਚ ਮੰਗ ਕੀਤੀ ਹੈ ਕਿ ਅਮਰੀਕਾ ਵੱਲੋਂ ਉਨ੍ਹਾਂ ਖਿਲਾਫ਼ ‘ਆਰਥਿਕ ਤੌਰ ’ਤੇ ਸੰਘੀ’ ਨੱਪਣ ਦੇ ਫ਼ੈਸਲੇ ਨੂੰ ਮੁਅੱਤਲ ਕੀਤਾ ਜਾਵੇ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਇਰਾਨ ਖਿਲਾਫ਼ ਆਰਥਿਕ ਪਾਬੰਦੀਆਂ ਲਗਾਏ ਜਾਣ ਦੇ ਫ਼ੈਸਲੇ ਨੂੰ ਇਰਾਨ ਨੇ ਹੇਗ ਸਥਿਤ ਕੌਮਾਂਤਰੀ ਨਿਆਂ ਅਦਾਲਤ ’ਚ ਚੁਣੌਤੀ ਦਿੱਤੀ ਹੈ। ਇਰਾਨ ਨੇ ਕਿਹਾ ਹੈ ਕਿ ਟਰੰਪ ਨੇ 1955 ਦੀ ਸੰਧੀ ਦੀ ਉਲੰਘਣਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਬੰਦੀਆਂ ਕਾਰਨ ਉਨ੍ਹਾਂ ਦੇ ਅਰਥਚਾਰੇ ’ਤੇ ਬੁਰਾ ਅਸਰ ਪੈ ਰਿਹਾ ਹੈ ਅਤੇ ਨਾਗਰਿਕਾਂ ਦੀ ਹਾਲਤ ਵੀ ਖ਼ਰਾਬ ਹੋਣੀ ਸ਼ੁਰੂ ਹੋ ਸਕਦੀ ਹੈ। ਇਰਾਨ ਦੇ ਵਕੀਲ ਮੋਹਸਿਨ ਮੋਹੇਬੀ ਨੇ ਅਦਾਲਤ ਨੂੰ ਦੱਸਿਆ ਕਿ ਅਮਰੀਕਾ ਵੱਲੋਂ ਜਨਤਕ ਤੌਰ ’ਤੇ ਉਨ੍ਹਾਂ ਨੂੰ ਨੁਕਸਾਨ ਪਹੁੰਚਾਏ ਜਾਣ ਦੀ ਨੀਤੀ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ। ਉਸ ਨੇ ਕਿਹਾ,‘‘ਇਹ ਸ਼ਰੇਆਮ ਇਰਾਨ ਖਿਲਾਫ਼ ਆਰਥਿਕ ਚੜ੍ਹਾਈ ਤੋਂ ਇਲਾਵਾ ਕੁਝ ਵੀ ਨਹੀਂ ਹੈ।’’ ਵਕੀਲ ਨੇ ਕਿਹਾ ਕਿ ਉਹ ਅਮਰੀਕਾ ਵੱਲੋਂ ਆਰਥਿਕ ਤੌਰ ’ਤੇ ਸੰਘੀ ਘੁੱਟਣ ਦਾ ਸ਼ਾਂਤੀਪੂਰਬਕ ਤਰੀਕਿਆਂ ਨਾਲ ਕਰੜਾ ਜਵਾਬ ਦੇਣਗੇ। ਅਮਰੀਕੀ ਵਕੀਲ ਵੱਲੋਂ ਮੰਗਲਵਾਰ ਨੂੰ ਅਦਾਲਤ ’ਚ ਆਪਣਾ ਪੱਖ ਰੱਖਿਆ ਜਾਵੇਗਾ। ਇਰਾਨ ਵੱਲੋਂ ਪਰਮਾਣੂ ਹਥਿਆਰ ਪ੍ਰੋਗਰਾਮ ਨੂੰ ਅੱਗੇ ਨਾ ਵਧਾਉਣ ਦੇ ਵਾਅਦੇ ਮਗਰੋਂ ਅਮਰੀਕਾ ਨੇ 2015 ’ਚ ਉਸ ਨਾਲ ਸਮਝੌਤਾ ਕਰਕੇ ਪਾਬੰਦੀਆਂ ਹਟਾ ਲਈਆਂ ਸਨ ਪਰ ਟਰੰਪ ਨੇ ਤਿੰਨ ਕੁ ਹਫ਼ਤੇ ਪਹਿਲਾਂ ਇਹ ਪਾਬੰਦੀਆਂ ਲਾਗੂ ਕਰ ਦਿੱਤੀਆਂ ਅਤੇ ਕਿਹਾ ਕਿ ਉਹ ਚਾਹੁੰਦਾ ਹੈ ਕਿ ਇਰਾਨ ਕਦੇ ਵੀ ਪਰਮਾਣੂ ਬੰਬ ਨਾ ਬਣਾ ਸਕੇ।


