- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕਾ ਵੱਲੋਂ ਪੱਛਮੀ ਏਸ਼ੀਆ ਵਿੱਚ 1000 ਵਾਧੂ ਫੌਜੀਆਂ ਦੀ ਤਾਇਨਾਤੀ
ਵਾਸ਼ਿੰਗਟਨ – ਅਮਰੀਕਾ ਨੇ ਕਿਹਾ ਕਿ ਈਰਾਨ ਨਾਲ ਵਧਦੇ ਤਣਾਅ ਨੂੰ ਧਿਆਨ ਵਿਚ ਰੱਖਦਿਆਂ ਉਸ ਨੇ ਪੱਛਮੀ ਏਸ਼ੀਆ ਵਿਚ 1000 ਵਾਧੂ ਫੌਜੀਆਂ ਦੀ ਤਾਇਨਾਤੀ ਦੀ ਇਜਾਜ਼ਤ ਦੇ ਦਿੱਤੀ| ਕਾਰਜਕਾਰੀ ਰੱਖਿਆ ਮੰਤਰੀ ਪੈਟ੍ਰਿਕ ਸ਼ਨਹਾਨ ਨੇ ਇਕ ਬਿਆਨ ਵਿਚ ਕਿਹਾ,”ਫੌਜੀਆਂ ਨੂੰ ਪੱਛਮੀ ਏਸ਼ੀਆ ਵਿਚ ਹਵਾਈ, ਜਲ ਸੈਨਾ ਅਤੇ ਜ਼ਮੀਨੀ ਖਤਰਿਆਂ ਤੋਂ ਨਜਿੱਠਣ ਲਈ ਭੇਜਿਆ ਜਾ ਰਿਹਾ ਹੈ|”ਸ਼ਨਹਾਨ ਨੇ ਕਿਹਾ,”ਹਾਲ ਹੀ ਵਿਚ ਈਰਾਨੀ ਹਮਲਿਆਂ ਨੇ ਈਰਾਨੀ ਬਲਾਂ ਅਤੇ ਉਸ ਦੇ ਇਸ਼ਾਰਿਆਂ ਤੇ ਕੰਮ ਕਰ ਰਹੇ ਸਮੂਹਾਂ ਦੇ ਦੁਸ਼ਮਣੀ ਭਰਪੂਰ ਵਿਵਹਾਰ ਤੇ ਪ੍ਰਾਪਤ ਖੁਫੀਆ ਜਾਣਕਾਰੀ ਦੀ ਪੁਸ਼ਟੀ ਕੀਤੀ ਹੈ| ਜੋ ਪੂਰੇ ਖੇਤਰ ਵਿੱਚ ਅਮਰੀਕੀ ਕਰਮੀਆਂ ਅਤੇ ਉਨ੍ਹਾਂ ਦੇ ਹਿੱਤਾਂ ਲਈ ਖਤਰਾ ਹਨ|” ਅਮਰੀਕਾ ਨੇ ਪਿਛਲੇ ਹਫਤੇ ਈਰਾਨ ਨੂੰ ਓਮਾਨ ਦੀ ਖਾੜੀ ਵਿੱਚ ਹੋਏ ਦੋ ਟੈਂਕਰ ਹਮਲਿਆਂ ਲਈ ਜ਼ਿੰਮੇਵਾਰ ਠਹਿਰਾਇਆ ਸੀ| ਭਾਵੇਂਕਿ ਤੇਹਰਾਨ ਨੇ ਇਸ ਨੂੰ ਨਿਰਾਧਾਰ ਕਰਾਰ ਦਿੰਦੇ ਹੋਏ ਖਾਰਿਜ ਕਰ ਦਿੱਤਾ ਸੀ|ਸ਼ਨਹਾਨ ਨੇ ਬਿਆਨ ਵਿਚ ਕਿਹਾ,”ਅਮਰੀਕਾ ਈਰਾਨ ਨਾਲ ਕੋਈ ਟਕਰਾਅ ਨਹੀਂ ਚਾਹੁੰਦਾ| ਤਾਇਨਾਤੀ ਦਾ ਉਦੇਸ਼ ਪੂਰੇ ਖੇਤਰ ਵਿੱਚ ਕੰਮ ਕਰਨ ਵਾਲੇ ਸਾਡੇ ਮਿਲਟਰੀ ਕਰਮੀਆਂ ਦੀ ਸੁਰੱਖਿਆ ਅਤੇ ਕਲਿਆਣ ਯਕੀਨੀ ਕਰਨਾ ਅਤੇ ਸਾਡੇ ਰਾਸ਼ਟਰੀ ਹਿੱਤਾਂ ਦੀ ਰੱਖਿਆ ਕਰਨਾ ਹੈ|” ਜ਼ਿਕਰਯੋਗ ਹੈ ਕਿ ਅਮਰੀਕਾ ਦੇ ਇਰਾਨ ਨਾਲ ਬਹੁ ਰਾਸ਼ਟਰੀ ਪਰਮਾਣੂ ਸਮਝੌਤੇ ਤੋਂ ਬਾਹਰ ਹੋਣ ਦੇ ਬਾਅਦ ਦੋਹਾਂ ਦੇਸ਼ਾਂ ਵਿਚਾਲੇ ਤਣਾਅ ਵਧਿਆ ਹੋਇਆ ਹੈ|


