- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕਾ ਸ਼ਰਾਬ ਦੇ ਠੇਕੇ ਦੀ ਪਾਰਕਿੰਗ ‘ਚ ਚੱਲੀਆਂ ਗੋਲੀਆਂ ‘ਚ ਇੱਕ ਦੀ ਮੌਤ
ਕੈਲੀਫੋਰਨੀਆ – ਫਰਿਜ਼ਨੋ ਵਿੱਚ ਸ਼ਰਾਬ ਦੀ ਦੁਕਾਨ ਦੀ ਪਾਰਕਿੰਗ ਵਾਲੀ ਥਾਂ ‘ਤੇ ਵੀਰਵਾਰ ਰਾਤ ਨੂੰ ਇੱਕ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾਂ ਦੇ ਹੋਣ ਤੇ ਰਾਤ ਤਕਰੀਬਨ 9:30 ਵਜੇ ਤੋਂ ਬਾਅਦ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ। ਫਰਿਜ਼ਨੋ ਪੁਲਿਸ ਦੇ ਲੈਫਟੀਨੈਂਟ ਐਂਥਨੀ ਡੇਵਲ ਦੇ ਅਨੁਸਾਰ, ਅਸ਼ਲੇਨ ਅਤੇ ਮਾਰਕਸ ਐਵੀਨਿਊ ਵਿੱਚ ਡੈਨ ਲਿਕੁਅਰ ਦੀ ਪਾਰਕਿੰਗ ਦੇ ਇੱਕ ਕੋਨੇ ਵਿੱਚ ਅਧਿਕਾਰੀਆਂ ਨੂੰ ਇੱਕ 28 ਸਾਲਾ ਜ਼ਖਮੀ ਵਿਅਕਤੀ ਮਿਲਿਆ, ਜਿਸਦੇ ਸਰੀਰ ਦੇ ਉੱਪਰਲੇ ਹਿੱਸੇ ਤੇ ਦੋ ਗੋਲੀਆਂ ਦੇ ਜ਼ਖਮ ਸਨ।ਪੀੜਤ ਨੂੰ ਕਮਿਊਨਿਟੀ ਰੀਜ਼ਨਲ ਮੈਡੀਕਲ ਸੈਂਟਰ ਲਿਜਾਇਆ ਗਿਆ ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਕੁੱਝ ਗਵਾਹਾਂ ਅਨੁਸਾਰ ਮ੍ਰਿਤਕ ਵਿਅਕਤੀ ਆਪਣੇ ਦੋਸਤਾਂ ਦੇ ਸਮੂਹ ਨਾਲ ਪਾਰਕਿੰਗ ਵਿੱਚ ਸੀ ਇਸ ਦੌਰਾਨ ਦੋ ਆਦਮੀਆਂ ਨੇ ਇਸ ਸਮੂਹ ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਹਮਲੇ ਵਿੱਚ ਪੀੜਿਤ ਇਕੱਲਾ ਹੀ ਵਿਅਕਤੀ ਸੀ ਜਿਸਦੀ ਮੌਤ ਗੋਲੀਬਾਰੀ ਵਿੱਚ ਹੋ ਗਈ ਸੀ। ਪੁਲਿਸ ਦੁਆਰਾ ਘਟਨਾਂ ਦੀ ਛਾਣਬੀਣ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਅਧਿਕਾਰੀ ਨੇੜਲੇ ਇਲਾਕੇ ਦੀ CCTV ਫੁਟੇਜ ਵੀ ਜਾਂਚ ਰਹੇ ਹਨ।


