- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕਾ ਸ਼ਹੀਦ ਡਿਪਟੀ ਸੰਦੀਪ ਸਿੰਘ ਧਾਲੀਵਾਲ ਦੇ ਨਾਮ ਤੇ ਰੱਖਿਆ ਟੌਲ ਰੋਡ ਦਾ ਨਾਮ
ਹਿਊਸਟਨ – ਕਰੀਬ ਇੱਕ ਸਾਲ ਪਹਿਲਾ ਪੰਜਾਬੀ ਭਾਈਚਾਰੇ ਦਾ ਮਾਣ ਹਿਊਸਟਨ ਟੈਕਸਾਸ ਦੇ ਸਿੱਖ ਭਾਈਚਾਰੇ ਦੀ ਸ਼ਾਨ ਸਿੱਖ ਪੁਲਿਸ ਅਫਸਰ ਸ਼ੈਰਫ ਡਿਪਟੀ ਸੰਦੀਪ ਸਿੰਘ ਧਾਲੀਵਾਲ ਨੂੰ ਇੱਕ ਟ੍ਰੈਫ਼ਿਕ ਸਟਾਪ ਦੌਰਾਨ ਇੱਕ ਸਿਰਫਿਰੇ ਨੇ ਗੋਲੀ ਮਾਰਕੇ ਸ਼ਹੀਦ ਕਰ ਦਿੱਤਾ ਸੀ। ਸੰਦੀਪ ਸਿੰਘ ਧਾਲੀਵਾਲ ਦੀ ਸ਼ਹੀਦੀ ਨੂੰ ਸਥਾਨਕ ਲੋਕੀ ਅੱਜ ਵੀ ਯਾਦ ਕਰਦੇ ਨੇ, ਅਤੇ ਲੋਕਾਂ ਦੀ ਮੰਗ ਤੇ ਹਿਊਸਟਨ ਦੀ ਹੈਰਿਸ ਕਾਉਂਟੀ ਟੋਲ ਰੋਡ ਅਥਾਰਟੀ ਅਤੇ ਸ਼ੈਰਿਫ ਆਫਿਸ ਲੀਡਰਸ਼ਿਪਵੱਲੋਂ ਉਨ੍ਹਾਂ ਦੇ ਸਨਮਾਨ ਵਿਚ ਹਾਈਵੇਅ-249 ਨੇੜੇ ਬੈਲਟਵੇਅ-8 ਦਾ ਨਾਂ ਬਦਲ ਕੇ ਸੰਦੀਪ ਸਿੰਘ ਧਾਲੀਵਾਲ ਦੇ ਨਾਂ ‘ਤੇ ਰੱਖ ਦਿੱਤਾ। ਜਿਸ ਨੂੰ ਹੁਣ ਐੱਚ. ਸੀ. ਐੱਸ. ਓ. ਡਿਪਟੀ ਸੰਦੀਪ ਸਿੰਘ ਧਾਲੀਵਾਲ ਮੈਮੋਰੀਅਲ ਟੋਲਵੇਅ ਦਾ ਨਾਂ ਦਿੱਤਾ ਗਿਆ ਹੈ। ਇਸ ਪ੍ਰੋਗਰਾਮ ਵਿਚ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਕਈ ਰਿਸ਼ਤੇਦਾਰ ਮੌਜੂਦ ਸਨ।


