- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕਾ ਹਾਈਵੇਅ ਤੇ ਵਾਪਰਿਆ ਹਾਦਸਾ, 7 ਵਿਅਕਤੀਆਂ ਦੀ ਮੌਤ
ਵਾਸ਼ਿੰਗਟਨ – ਅਮਰੀਕਾ ਦੇ ਫਲੋਰੀਡਾ ਹਾਈਵੇਅ ਤੇ ਸਾਮਾਨ ਨਾਲ ਭਰੇ ਦੋ ਟਰੱਕਾਂ ਅਤੇ ਦੋ ਯਾਤਰੀ ਗੱਡੀਆਂ ਵਿਚਕਾਰ ਟੱਕਰ ਹੋ ਗਈ| ਇਸ ਟੱਕਰ ਮਗਰੋਂ ਸੜਕ ਤੇ ਫੈਲੇ ਡੀਜ਼ਲ ਕਾਰਨ ਅੱਗ ਲੱਗ ਗਈ ਜਿਸ ਕਾਰਨ 7 ਵਿਅਕਤੀਆਂ ਦੀ ਮੌਤ ਹੋ ਗਈ| ਅਧਿਕਾਰੀਆਂ ਨੇ ਇਸ ਹਾਦਸੇ ਦੀ ਜਾਣਕਾਰੀ ਦਿੱਤੀ| ਪ੍ਰਾਪਤ ਜਾਣਕਾਰੀ ਮੁਤਾਬਕ ਹਾਦਸੇ ਵਿਚ ਹੋਰ 7 ਵਿਅਕਤੀ ਜ਼ਖਮੀ ਹੋਏ ਹਨ| ਇਲਾਜ ਲਈ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ| ਇਨ੍ਹਾਂ ਵਿਚੋਂ ਕੁਝ ਨੂੰ ਗੰਭੀਰ ਸੱਟਾਂ ਲੱਗੀਆਂ ਹਨ| ਐਮਰਜੈਂਸੀ ਵਿਭਾਗ ਨੇ ਕਾਫੀ ਮਿਹਨਤ ਦੇ ਬਾਅਦ ਅੱਗ ਤੇ ਕਾਬੂ ਪਾਇਆ| ਵਿਭਾਗ ਦਾ ਕਹਿਣਾ ਹੈ ਕਿ ਉਹ ਇਸ ਮਾਮਲੇ ਦੀ ਹੱਤਿਆ ਦੀ ਨਜ਼ਰੀਏ ਨਾਲ ਜਾਂਚ ਕਰ ਰਿਹਾ ਹੈ| ਹਾਲੇ ਤੱਕ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ| ਹਾਦਸੇ ਤੋਂ ਬਾਅਦ ਹਾਈਵੇਅ ਨੂੰ ਦੋਹੀਂ ਪਾਸੀਂ ਬੰਦ ਕਰ ਦਿੱਤਾ ਗਿਆ ਜਿਸ ਕਾਰਨ ਯਾਤਰੀਆਂ ਨੂੰ ਪਰੇਸ਼ਾਨੀ ਹੋਈ|


