- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕਾ : 2 ਲੋਕਾਂ ਨੇ ਕੀਤੀ ਅੰਨ੍ਹੇਵਾਹ ਗੋਲੀਬਾਰੀ, 3 ਮਰੇ ਤੇ 7 ਜ਼ਖਮੀ
ਵਾਸ਼ਿੰਗਟਨ ਅਮਰੀਕਾ ਦੇ ਨਿਊ ਓਰਲੀਨਜ਼ ਇਲਾਕੇ ਵਿਚ ਐਤਵਾਰ ਨੂੰ ਦੋ ਲੋਕਾਂ ਨੇ ਭੀੜ ‘ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ। ਇਸ ਹਮਲੇ ਵਿਚ 3 ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ ਵਿਚ 2 ਪੁਰਸ਼ ਅਤੇ 1 ਔਰਤ ਹੈ। ਇਸ ਦੇ ਇਲਾਵਾ ਹਮਲੇ ਵਿਚ 7 ਲੋਕ ਜ਼ਖਮੀ ਹੋਏ ਹਨ। ਜ਼ਖਮੀਆਂ ਵਿਚ 5 ਪੁਰਸ਼ ਅਤੇ 2 ਔਰਤਾਂ ਹਨ। ਇਨ੍ਹਾਂ ਨੂੰ ਨੇੜੇ ਦੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਫਿਲਹਾਲ ਪੁਲਸ ਸ਼ੱਕੀ ਹਮਲਾਵਰਾਂ ਦੀ ਭਾਲ ਕਰ ਰਹੀ ਹੈ। ਇਕ ਸਮਾਚਾਰ ਏਜੰਸੀ ਦੀ ਖਬਰ ਮੁਤਾਬਕ ਸ਼ਹਿਰ ਦੇ ਪੁਲਸ ਮੁਖੀ ਮਾਈਕਲ ਹੈਰੀਸਨ ਨੇ ਦੱਸਿਆ ਕਿ ਸ਼ੱਕੀਆਂ ਨੇ ਹੂਡੀ ਪਹਿਨਿਆ ਸੀ ਅਤੇ ਉਨ੍ਹਾਂ ਨੇ ਭੀੜ ‘ਤੇ ਰਾਈਫਲ ਨਾਲ ਗੋਲੀਆਂ ਚਲਾਈਆਂ। ਇਹ ਘਟਨਾ ਕਲੇਬੌਰਨ ਐਵੀਨਿਊ ਦੇ ਨੇੜੇ ਹੋਈ ਜੋ ਕਿ ਫ੍ਰੈਂਚ ਕੁਆਰਟਰ ਤੋਂ 3 ਮੀਲ ਦੀ ਦੂਰੀ ‘ਤੇ ਸਥਿਤ ਹੈ। ਪੁਲਸ ਮੁਤਾਬਕ ਜ਼ਖਮੀਆਂ ਵਿਚੋਂ ਇਕ ਦੀ ਹਾਲਤ ਗੰਭੀਰ ਬਣੀ ਹੋਈ ਹੈ।


