- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕੀ ਉਪ ਰਾਸ਼ਟਰਪਤੀ ਪੇਨਸ ਅਗਲੇ ਹਫਤੇ ਪੀ.ਐਮ. ਮੋਦੀ ਨਾਲ ਕਰਣਗੇ ਮੁਲਾਕਾਤ
ਵਾਸ਼ਿੰਗਟਨ – ਅਮਰੀਕੀ ਉਪ ਰਾਸ਼ਟਰਪਤੀ ਮਾਈਕ ਪੇਨਸ ਅਗਲੇ ਹਫਤੇ ਚਾਰ ਦੇਸ਼ਾਂ ਦੀ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮਿਲਣਗੇ| ਵ੍ਹਾਈਟ ਹਾਊਸ ਨੇ ਦੱਸਿਆ ਕਿ ਇਸ ਦੌਰਾਨ ਪੇਨਸ ਅਮਰੀਕਾ-ਆਸੀਆਨ ਸੰਮੇਲਨ ਅਤੇ ਸਿੰਗਾਪੁਰ ਵਿਚ ਆਯੋਜਿਤ ਹੋ ਰਹੇ ਪੂਰਬੀ ਏਸ਼ੀਆ ਸੰਮੇਲਨ ਵਿਚ ਵੀ ਹਿੱਸਾ ਲੈਣਗੇ| ਸਧਾਰਨ ਤੌਰ ਤੇ ਇਨ੍ਹਾਂ ਸੰਮੇਲਨਾਂ ਵਿਚ ਅਮਰੀਕੀ ਰਾਸ਼ਟਰਪਤੀ ਹਿੱਸਾ ਲੈਂਦੇ ਹਨ ਪਰ ਇਸ ਵਾਰ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਅਪੀਲ ਤੇ ਪੇਨਸ ਆਪਣੇ ਦੇਸ਼ ਦੀ ਨੁਮਾਇੰਦਗੀ ਕਰਨਗੇ| ਪੇਨਸ 11 ਤੋਂ 18 ਨਵੰਬਰ ਦੇ ਵਿਚਕਾਰ ਜਾਪਾਨ, ਸਿੰਗਾਪੁਰ, ਆਸਟ੍ਰੇਲੀਆ ਅਤੇ ਪਾਪੂਆ ਨਿਊ ਗਿਨੀ ਜਾਣਗੇ| ਇਸ ਦੌਰਾਨ ਉਹ ਅਮਰੀਕਾ-ਆਸੀਆਨ ਸੰਮੇਲਨ, ਸਿੰਗਾਪੁਰ ਵਿਚ ਆਯੋਜਿਤ ਹੋ ਰਹੇ ਪੂਰਬੀ ਏਸ਼ੀਆ ਸੰਮੇਲਨ ਅਤੇ ਪਾਪੂਆ ਨਿਊ ਗਿਨੀ ਵਿਚ ਆਯੋਜਿਤ ਏਸ਼ੀਆ ਪ੍ਰਸ਼ਾਂਤ ਆਰਥਿਕ ਸਹਿਯੋਗ (ਐਪੇਕ) ਦੀ ਬੈਠਕ ਵਿਚ ਹਿੱਸਾ ਲੈਣਗੇ| ਵ੍ਹਾਈਟ ਹਾਊਸ ਨੇ ਦੱਸਿਆ ਕਿ ਪੇਨਸ ਆਪਣੀ ਯਾਤਰਾ ਦੌਰਾਨ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜਾਪਾਨ ਦੇ ਪ੍ਰਧਾਨ ਮੰਤਰੀ ਸ਼ਿੰਜ਼ੋ ਆਬੇ, ਸਿੰਗਾਪੁਰ ਦੇ ਪ੍ਰਧਾਨ ਮੰਤਰੀ ਲੀ ਹਸਿੰਗ ਲੂੰਗ, ਪਾਪੂਆ ਨਿਊ ਗਿਨੀ ਦੇ ਪ੍ਰਧਾਨ ਮੰਤਰੀ ਪੀਟਰ ਓਨੀਲ ਅਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨਾਲ ਮਿਲਣਗੇ| ਇਨ੍ਹਾਂ ਦੇ ਇਲਾਵਾ ਪੇਨਸ ਹੋਰ ਦੋ-ਪੱਖੀ ਬੈਠਕਾਂ ਵਿਚ ਹਿੱਸਾ ਲੈਣਗੇ| ਅਮਰੀਕਾ-ਆਸੀਆਨ ਸੰਮੇਲਨ, ਸਿੰਗਾਪੁਰ ਵਿਚ ਪੂਰਬੀ ਏਸ਼ੀਆ ਸੰਮੇਲਨ ਅਤੇ ਪਾਪੂਆ ਨਿਊ ਗਿਨੀ ਵਿਚ ਏਸ਼ੀਆ ਪ੍ਰਸ਼ਾਂਤ ਆਰਥਿਕ ਸਹਿਯੋਗ ਦੀ ਬੈਠਕ ਵਿਚ ਪੇਨਸ ਨਾਲ ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੌਨ ਬਾਲਟਨ ਵੀ ਹਿੱਸਾ ਲੈਣਗੇ|


