- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕੀ ਬੈਂਕ ‘ਚ ਗੋਲੀਬਾਰੀ, ਭਾਰਤੀ ਸਮੇਤ 3 ਦੀ ਮੌਤ
ਨਿਊਯਾਰਕ – ਅਮਰੀਕਾ ਦੇ ਸਿਨਸਿਨਾਟੀ ਸ਼ਹਿਰ ਦੇ ਇਕ ਬੈਂਕ ‘ਚ ਵੀਰਵਾਰ ਨੂੰ ਇਕ ਵਿਅਕਤੀ ਨੇ ਗੋਲੀਬਾਰੀ ਕਰ ਦਿੱਤੀ, ਜਿਸ ਵਿਚ ਇਕ ਭਾਰਤੀ ਨੌਜਵਾਨ ਸਮੇਤ 3 ਵਿਅਕਤੀਆਂ ਦੀ ਮੌਤ ਹੋ ਗਈ। ਹਾਲਾਂਕਿ ਘਟਨਾ ਦੇ ਮਗਰੋਂ ਪੁਲਸ ਨੇ ਹਮਲਾਵਰ ਨੂੰ ਮਾਰ ਮੁਕਾਇਆ।ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਗੋਲੀਬਾਰੀ ‘ਚ ਪ੍ਰਿਥਵੀ ਰਾਜ ਕੰਡੇਪੀ ਨਾਂ ਦੇ ਨੌਜਵਾਨ ਦੀ ਮੌਤ ਹੋ ਗਈ। ਉਹ ਆਂਧਰਾ ਪ੍ਰਦੇਸ਼ ਦੇ ਗੁੰਟੂਰ ਜ਼ਿਲੇ ਦਾ ਰਹਿਣ ਵਾਲਾ ਸੀ। ਉਨ੍ਹਾਂ ਦੱਸਿਆ ਕਿ ਇਹ ਗੋਲੀਬਾਰੀ ਸਿਨਸਿਨਾਟੀ ਦੇ ਫਾਊਂਟੇਨ ਸਕੁਏਅਰ ਸਥਿਤ ਫਿਫਤ ਥਰਡ ਬੈਂਕ ਵਿਚ ਓਮਾਰ ਐਨਰਿਕ ਸਾਂਤਾ ਪੇਰੇਜ਼ ਨੇ ਗੋਲੀਬਾਰੀ ਕੀਤੀ। 29 ਸਾਲਾਂ ਦਾ ਪੇਰੇਜ਼ ਓਹਾਈਓ ਦਾ ਰਹਿਣ ਵਾਲਾ ਸੀ। ਨਿਊਯਾਰਕ ਵਿਚ ਭਾਰਤ ਦੇ ਮਹਾਵਣਜਦੂਤ ਸੰਜੀਵ ਚੱਕਰਵਰਤੀ ਨੇ ਦੱਸਿਆ ਕਿ ਉਹ ਕੰਸਲੇਟ ਪੁਲਸ ਅਤੇ ਕੰਡੇਪੀ ਦੇ ਪਰਿਵਾਰ ਨਾਲ ਲਗਾਤਾਰ ਸੰਪਰਕ ਵਿਚ ਹਨ। ਉਨ੍ਹਾਂ ਦੱਸਿਆ ਕਿ ਕੰਡੇਪੀ ਬੈਂਕ ਵਿਚ ਸਲਾਹਕਾਰ ਵਜੋਂ ਕੰਮ ਕਰਦੇ ਸਨ। ਉਨ੍ਹਾਂ ਦੀ ਲਾਸ਼ ਭਾਰਤ ਭੇਜਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।


