- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕੀ ਰਾਸ਼ਟਰਪਤੀ ਅਹੁਦੇ ਦੀਆਂ ਚੋਣ ਲੜਣ ਲਈ ਪਬਾਂ ਭਾਰ ਤੁਲਸੀ ਗਬਾਰਡ
ਵਾਸ਼ਿੰਗਟਨ – ਅਮਰੀਕੀ ਕਾਂਗਰਸ ਵਿਚ ਪਹਿਲੀ ਹਿੰਦੂ ਸੰਸਦ ਮੈਂਬਰ ਤੁਲਸੀ ਗਬਾਰਡ ਪੂਰੇ ਦੇਸ਼ ਵਿਚ ਪ੍ਰਸਿੱਧ ਭਾਰਤੀ-ਅਮਰੀਕੀ ਨਾਗਰਿਕਾਂ ਤੋਂ ਇਕ ਹਿੰਦੂ ਵਿਅਕਤੀ ਦੇ ਦੇਸ਼ ਦੇ ਰਾਸ਼ਟਰਪਤੀ ਅਹੁਦੇ ਦੀ ਚੋਣ ਲੜਣ ਦੀ ਸੰਭਾਵਨਾ ‘ਤੇ ਰਾਇ ਮੰਗ ਰਹੀ ਹੈ। ਅਜਿਹੀਆਂ ਖਬਰਾਂ ਹਨ ਕਿ ਉਹ ਸਾਲ 2020 ਵਿਚ ਰਾਸ਼ਟਰਪਤੀ ਅਹੁਦੇ ਦੀ ਚੋਣ ਲੜਣ ‘ਤੇ ਵਿਚਾਰ ਕਰ ਰਹੀ ਹੈ। ਹਵਾਈ ਤੋਂ 37 ਸਾਲਾ ਡੈਮੋਕ੍ਰੇਟਿਕ ਸੰਸਦ ਮੈਂਬਰ ਦੇ ਕਰੀਬੀ ਲੋਕਾਂ ਨੇ ਦੱਸਿਆ ਕਿ ਇਸ ਸਬੰਧ ਵਿਚ ਇਕ ਰਸਮੀ ਐਲਾਨ ਕੁਝ ਹਫਤੇ ਬਾਅਦ ਜਾਂ ਸਾਲ ਦੇ ਅਖੀਰ ਤੱਕ ਵੀ ਕੀਤਾ ਜਾ ਸਕਦਾ ਹੈ। ਜੇਕਰ ਉਹ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਦਾ ਐਲਾਨ ਕਰਦੀ ਹੈ ਤਾਂ ਅਮਰੀਕਾ ਦੇ ਦੋ ਵੱਡੇ ਰਾਜਨੀਤਕ ਪਾਰਟੀਆੰ ਡੈਮੋਕ੍ਰੇਟਿਕ ਪਾਰਟੀ ਜਾਂ ਰੀਪਬਲਿਕਨ ਪਾਰਟੀ ਤੋਂ ਰਾਸ਼ਟਰਪਤੀ ਅਹੁਦੇ ਦੀ ਟਿਕਟ ਹਾਸਲ ਕਰਨ ਵਾਲੀ ਪਹਿਲੀ ਹਿੰਦੂ ਹੋਵੇਗੀ। 6 ਤੋਂ ਜ਼ਿਆਦਾ ਪ੍ਰਸਿੱਧ ਹਿੰਦੂ-ਅਮਰੀਕੀ ਨਾਗਰਿਕਾਂ ਨੇ ਵੀਰਵਾਰ ਨੂੰ ਇਕ ਈਮੇਲ ਲਿਖ ਕੇ ਪੂਰੇ ਦੇਸ਼ ਵਿਚ ਭਾਈਚਾਰੇ ਦੇ ਕੁਝ ਚੋਟੀ ਦੇ ਮੈਂਬਰਾਂ ਤੋਂ ਇਤਿਹਾਸ ਵਿਚ ਪਹਿਲੀ ਵਾਰ ਅਮਰੀਕੀ ਰਾਸ਼ਟਰਪਤੀ ਅਹੁਦੇ ਲਈ ਕਿਸੇ ਹਿੰਦੂ ਦੀ ਉਮੀਦਵਾਰੀ ਦੀ ਸੰਭਾਵਨਾ ‘ਤੇ ਗਬਾਰਡ ਨਾਲ ਆਪਣੇ ਵਿਚਾਰ ਸਾਂਝੇ ਕਰਨ ਅਤੇ ਨਾਲ ਹੀ ਹਿੰਦੂ-ਅਮਰੀਕੀ ਭਾਈਚਾਰੇ ‘ਤੇ ਵਿਆਪਕ ਪੱਧਰ ਇਸ ਦੇ ਅਸਰ ਨੂੰ ਲੈ ਕੇ ਰਾਇ ਮੰਗੀ। ਏਜੰਸੀਆਂ ਨੂੰ ਮਿਲੀ ਮੇਲ ਦੀ ਇਕ ਕਾਪੀ ਮੁਤਾਬਕ ਗਬਾਰਡ ਤੋਂ ਉਮੀਦ ਹੈ ਕਿ ਉਹ ਲੋਕਾਂ ਦੀ ਰਾਇ ਸੁਣੇਗੀ।


