- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕੀ ਰਾਸ਼ਟਰਪਤੀ ’ਚ ਨਹੀਂ ਮਿਲੇ ਕਰੋਨਾਵਾਇਰਸ ਦੇ ਲੱਛਣ
ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਕਰੋਨਾਵਾਇਰਸ ਸਬੰਧੀ ਟੈਸਟ ਨਾਂਹ-ਪੱਖੀ ਪਾਏ ਹਨ। ਇਹ ਜਾਣਕਾਰੀ ਵ੍ਹਾਈਟ ਹਾਊਟ ਦੇ ਸਿਹਤ ਅਧਿਕਾਰੀ ਵੱਲੋਂ ਦਿੱਤੀ ਗਈ। ਜ਼ਿਕਰਯੋਗ ਹੈ ਕਿ ਕਰੋਨਾਵਾਇਰਸ ਦੇ ਮੱਦੇਨਜ਼ਰ ਅਮਰੀਕਾ ਵਿੱਚ ਸ਼ੁੱਕਰਵਾਰ ਨੂੰ ਕੌਮੀ ਐਮਰਜੈਂਸੀ ਐਲਾਨੀ ਗਈ ਸੀ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਟੈਸਟ ਸ਼ੁੱਕਰਵਾਰ ਰਾਤ ਨੂੰ ਕੀਤੇ ਗਏ ਸਨ, ਜਿਨ੍ਹਾਂ ਦੇ ਨਤੀਜੇ 24 ਘੰਟਿਆਂ ਤੋਂ ਵੀ ਘੱਟ ਸਮੇਂ ’ਚ ਆ ਗਏ। ਰਾਸ਼ਟਰਪਤੀ ਟਰੰਪ ਦੇ ਡਾਕਟਰ ਸੀਨ ਕੋਨਲੇ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਵ੍ਹਾਈਟ ਹਾਊਟ ਦੇ ਪ੍ਰੈੱਸ ਸਕੱਤਰ ਸਟੀਫਨ ਗ੍ਰੀਸ਼ਮ ਨੇ ਸ਼ਨਿੱਚਰਵਾਰ ਦੱਸਿਆ ਕਿ ਅੱਜ ਉਨ੍ਹਾਂ ਨੂੰ ਟੈਸਟਾਂ ਸਬੰਧੀ ਜਾਣਕਾਰੀ ਮਿਲੀ ਹੈ ਅਤੇ ਰਾਸ਼ਟਰਪਤੀ ਦੇ ਕੀਤੇ ਗਏ ਟੈਸਟਾਂ ’ਚ ਕਰੋਨਾਵਾਇਰਸ ਦਾ ਨਤੀਜਾ ਨਾਂਹ-ਪੱਖੀ ਆਇਆ ਹੈ।


