- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕੀ ਰਾਸ਼ਟਰਪਤੀ ਟਰੰਪ ਨੇ ਠੁਕਰਾਇਆ ਮੋਦੀ ਦਾ ਸੱਦਾ, ਨਹੀਂ ਆਉਣਗੇ ਭਾਰਤ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਾਲ 2019 ਵਿਚ ਗਣਤੰਤਰ ਦਿਵਸ ਸਮਾਰੋਹ ਲਈ ਬਤੌਰ ਚੀਫ ਗੈਸਟ ਲਈ ਭਾਰਤ ਵਲੋਂ ਭੇਜੇ ਗਏ ਸੱਦੇ ਨੂੰ ਠੁਕਰਾ ਦਿੱਤਾ ਹੈ। ਟਰੰਪ ਨੇ 26 ਜਨਵਰੀ ਨੂੰ ਭਾਰਤ ਨਾ ਆਉਣ ਦਾ ਕਾਰਨ ਆਪਣਾ ਬਿਜ਼ੀ ਸ਼ੈਡਿਊਲ ਦੱਸਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਟਰੰਪ ਦੇ ਭਾਰਤ ਨਾ ਆਉਣ ਦੀ ਮੁੱਖ ਵਜ੍ਹਾ ਉਨ੍ਹਾਂ ਦੇ ਕੁਝ ਸਿਆਸੀ ਪ੍ਰੋਗਰਾਮ ਅਤੇ ਸਟੇਟ ਆਫ ਯੂਨੀਅਨ ਨੂੰ ਸੰਬੋਧਿਤ ਕਰਨਾ ਹੈ। ਅਮਰੀਕੀ ਅਧਿਕਾਰੀਆਂ ਨੇ ਹਾਲ ਹੀ ‘ਚ ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਇਕ ਪੱਤਰ ਸੌਂਪਿਆ ਹੈ। ਇਸ ਪੱਤਰ ਵਿਚ ਟਰੰਪ ਨੇ ਭਾਰਤ ਨਾ ਆ ਸਕਣ ‘ਤੇ ਦੁੱਖ ਪ੍ਰਗਟਾਇਆ ਹੈ। ਟਰੰਪ ਦਾ ਇਹ ਫੈਸਲਾ ਅਜਿਹੇ ਸਮੇਂ ਆਇਆ ਹੈ, ਜਦੋਂ ਭਾਰਤ ਅਤੇ ਰੂਸ ਵਿਚਾਲੇ ਹਥਿਆਰਾਂ ਦੀ ਖਰੀਦ ਹੋਈ ਅਤੇ ਅਮਰੀਕਾ ਨੇ ਇਤਰਾਜ਼ ਜ਼ਾਹਰ ਕੀਤਾ ਸੀ। ਭਾਰਤ-ਰੂਸ ਵਿਚਾਲੇ ਐੱਸ-400 ਏਅਰ ਡਿਫੈਂਸ ਸਿਸਟਮ ਦੀ ਡੀਲ ਤੋਂ ਪਹਿਲਾਂ ਇਹ ਕਿਆਸ ਲਾਏ ਜਾ ਰਹੇ ਸਨ ਕਿ ਟਰੰਪ 26 ਜਨਵਰੀ ਨੂੰ ਭਾਰਤ ਆ ਸਕਦੇ ਹਨ। ਹਾਲਾਂਕਿ ਉਦੋਂ ਵੀ ਵ੍ਹਾਈਟ ਹਾਊਸ ਨੇ ਬਿਆਨ ਜਾਰੀ ਕਰ ਕੇ ਕਿਹਾ ਸੀ ਕਿ ਟਰੰਪ ਗਣਤੰਤਰ ਦਿਵਸ ਦੇ ਮੌਕੇ ‘ਤੇ ਭਾਰਤ ਜਾਣਗੇ ਜਾਂ ਨਹੀਂ, ਇਸ ‘ਤੇ ਅਜੇ ਤਕ ਫੈਸਲਾ ਨਹੀਂ ਲਿਆ ਗਿਆ।


