- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕੀ ਰੱਖਿਆ ਸਕੱਤਰ ਮੈਟਿਸ ਨੇ ਦਿੱਤਾ ਅਸਤੀਫ਼ਾ
ਵਾਸ਼ਿੰਗਟਨ – ਅਮਰੀਕੀ ਰਖਿਆ ਸਕੱਤਰ ਜੇਮਸ ਮੈਟਿਸ ਨੇ ਅਸਤੀਫ਼ਾ ਦੇ ਦਿਤਾ ਹੈ। ਉਹ ਫਰਵਰੀ 2019 ਤਕ ਅਹੁਦੇ ਤੋਂ ਹਟ ਜਾਣਗੇ। ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਲਿਖੀ ਚਿਠੀ ’ਚ ਮੈਟਿਸ ਨੇ ਕਿਹਾ ਕਿ ਕਿਉਂਕਿ ਤੁਹਾਡੇ ਕੋਲ (ਟਰੰਪ) ਇਕ ਅਜਿਹੇ ਰਖਿਆ ਸਕਤਰ ਨੂੰ ਰਖਣ ਦੇ ਸਾਰੇ ਅਧਿਕਾਰ ਹਨ, ਜਿਸ ਦੇ ਵਿਚਾਰ ਤੁਹਾਡੇ ਨਾਲ ਵਧੇਰੇ ਮੇਲ ਖਾਂਦੇ ਹੋਣ। ਉਨ੍ਹਾਂ ਕਿਹਾ ਕਿ ਇਸ ਕਾਰਨ ਉਨ੍ਹਾਂ (ਮੈਟਿਸ) ਦਾ ਇਹ ਮੰਨਣਾ ਹੈ ਕਿ ਉਨ੍ਹਾਂ ਨੂੰ ਇਹ ਅਹੁਦਾ ਛਡ ਦੇਣਾ ਚਾਹੀਦਾ ਹੈ। ਡੋਨਾਲਡ ਟਰੰਪ ਨੇ ਵੀ ਟਵੀਟ ਕਰਕੇ ਇਸ ਗਲ ਦੀ ਪੁਸ਼ਟੀ ਕੀਤੀ ਹੈ। ਦਸਿਆ ਜਾ ਰਿਹਾ ਹੈ ਕਿ ਮੈਟਿਸ ਨੇ ਇਹ ਕਦਮ ਰਾਸ਼ਟਰਪਤੀ ਟਰੰਪ ਵਲੋਂ ਸੀਰੀਆ ’ਚੋਂ ਅਮਰੀਕੀ ਫੌਜ ਨੂੰ ਵਾਪਸ ਬੁਲਾਉਣ ਦੇ ਫ਼ੈਸਲੇ ਤੋਂ ਬਾਅਦ ਚੁਕਿਆ ਹੈ। ਅਸਲ ’ਚ ਇਕ ਦਿਨ ਪਹਿਲਾਂ ਹੀ ਟਰੰਪ ਨੇ ਸੀਰੀਆ ’ਚ ਆਈ. ਐਸ. ਆਈ. ਐਸ. ’ਤੇ ਜਿਤ ਦਾ ਦਾਅਵਾ ਕਰਦਿਆਂ ਉਥੇ ਮੌਜੂਦ ਆਪਣੇ 2000 ਫੌਜੀਆਂ ਨੂੰ ਵਾਪਸ ਬੁਲਾਉਣ ਦਾ ਹੁਕਮ ਦਿਤਾ ਸੀ। ਅਮਰੀਕੀ ਮੀਡੀਆ ਰਿਪੋਰਟਾਂ ਮੁਤਾਬਕ ਮੈਟਿਸ ਨੇ ਇਸ ਫ਼ੈਸਲੇ ਤੋਂ ਨਾਰਾਜ਼ ਹੋ ਕੇ ਆਪਣਾ ਅਸਤੀਫ਼ਾ ਦਿਤਾ ਹੈ।


