- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕੀ ਸਿੱਖਾਂ ਨੇ ਕਰਤਾਰਪੁਰ ਕਾਰੀਡੋਰ ਲਈ ਮੋਦੀ ਦਾ ਕੀਤਾ ਧੰਨਵਾਦ
ਵਾਸ਼ਿੰਗਟਨ – ਅਮਰੀਕਾ ਵਿਚ ਰਹਿਣ ਵਾਲੇ ਸਿੱਖਾਂ ਨੇ ਪੰਜਾਬ ਵਿਚ ਕਰਤਾਰਪੁਰ ਕਾਰੀਡੋਰ ਦਾ ਨੀਂਹ ਪੱਥਰ ਰੱਖੇ ਜਾਣ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸ਼ੁਕਰੀਆ ਅਦਾ ਕੀਤਾ ਹੈ। ਪ੍ਰਧਾਨ ਮੰਤਰੀ ਦੇ ਪੱਖ ਵਿਚ ਪਾਸ ਇਕ ਪ੍ਰਸਤਾਵ ਵਿਚ ‘ਸਿੱਖਸ ਆਫ ਅਮਰੀਕਾ’ ਸੰਗਠਨ ਨੇ ਲਿਖਿਆ ਹੈ,”ਅਸੀਂ ਭਾਰਤ ਅਤੇ ਵਿਦੇਸ਼ਾਂ ਵਿਚ ਰਹਿਣ ਵਾਲੇ ਸਿੱਖਾਂ ਦੇ ਪੁਰਾਣੇ ਸੁਪਨੇ ਨੂੰ ਪੂਰਾ ਕਰਨ ਅਤੇ 26 ਨਵੰਬਰ, 2018 ਨੂੰ ਕਰਤਾਰਪੁਰ ਕਾਰੀਡੋਰ ਦਾ ਨੀਂਹ ਪੱਥਰ ਰੱਖਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੀ ਸਰਕਾਰ ਦਾ ਧੰਨਵਾਦ ਕਰਦੇ ਹਾਂ।” ਪ੍ਰਸਤਾਵ ਵਿਚ ਕਿਹਾ ਗਿਆ ਹੈ,”ਕਿਉਂਕਿ ਨੀਂਹ ਪੱਥਰ ਪਾਕਿਸਤਾਨ ਵਿਚ ਵੀ ਰੱਖਿਆ ਗਿਆ ਹੈ, ਪੂਰੀ ਦੁਨੀਆ ਦੇ ਸਿੱਖ ਇਸ ਤੀਰਥ ਯਾਤਰਾ ਦਾ ਪੂਰੀ ਉਤਸੁਕਤਾ ਨਾਲ ਇੰਤਜ਼ਾਰ ਕਰ ਰਹੇ ਹਨ।” ਵਾਸ਼ਿੰਗਟਨ ਦੇ ਮੈਰੀਲੈਂਡ ਵਿਚ ‘ਸਿੱਖਸ ਆਫ ਅਮਰੀਕਾ’ ਵੱਲੋਂ ਆਯੋਜਿਤ ਇਕ ਪ੍ਰੋਗਰਾਮ ਵਿਚ ਇਸ ਪ੍ਰਸਤਾਵ ਦੀ ਕਾਪੀ ਭਾਰਤੀ ਦੂਤਘਰ ਦੇ ਸੀਨੀਅਰ ਅਧਿਕਾਰੀਆਂ ਨੂੰ ਸੌਂਪੀ ਗਈ। ਇਹ ਕਾਰੀਡੋਰ ਪਾਕਿਸਤਾਨ ਦੇ ਕਰਤਾਰਪੁਰ ਸਥਿਤ ਦਰਬਾਰ ਸਾਹਿਬ ਨੂੰ ਭਾਰਤ ਵਿਚ ਪੰਜਾਬ ਦੇ ਗੁਰਦਾਸਪੁਰ ਸਥਿਤ ਡੇਰਾ ਬਾਬਾ ਨਾਨਕ ਨਾਲ ਜੋੜੇਗਾ। ਕਰਤਾਰਪੁਰ ਵਿਚ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣਾ ਆਖਰੀ ਸਮਾਂ ਗੁਜਾਰਿਆ ਸੀ। ਇੱਥੇ ਜਾਣ ਲਈ ਭਾਰਤੀ ਸਿੱਖਾਂ ਨੂੰ ਸਿਰਫ ਇਕ ਪਰਮਿਟ ਲੈਣ ਦੀ ਇਜਾਜ਼ਤ ਹੋਵੇਗੀ।


