- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕੀ ਸੈਨੇਟ ਵੱਲੋਂ ਸਿੱਖਾਂ ਲਈ ਸ਼ਲਾਘਾ ਮਤੇ ਦਾ ਭਾਈ ਲੌਂਗੋਵਾਲ ਨੇ ਕੀਤਾ ਸਵਾਗਤ
ਅੰਮ੍ਰਿਤਸਰ – ਅਮਰੀਕੀ ਸੈਨੇਟ ਵੱਲੋਂ ਸਿੱਖਾਂ ਸਬੰਧੀ ਸ਼ਲਾਘਾ ਮਤਾ ਪਾਸ ਕਰਨ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਵਾਗਤ ਕੀਤਾ ਹੈ। ਦੱਸਣਯੋਗ ਹੈ ਕਿ ਅਮਰੀਕਾ ਦੀ ਸੰਸਦ ਦੇ ਉਪਰਲੇ ਸਦਨ ਸੈਨੇਟ ਵਿਚ ਸਿੱਖਾਂ ਦੇ ਸਨਮਾਨ ’ਚ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਹੈ। ਇਸ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ, ਸੱਭਿਆਚਾਰਕ ਤੇ ਧਾਰਮਿਕ ਮਹੱਤਵ ਨੂੰ ਵੀ ਵਿਸ਼ੇਸ਼ ਤੌਰ ’ਤੇ ਦਰਸਾਇਆ ਗਿਆ ਹੈ। ਮਤੇ ਰਾਹੀਂ 7 ਸਿੱਖਾਂ ਦੇ ਯੋਗਦਾਨ ਨੂੰ ਵੀ ਸਲਾਹਿਆ ਗਿਆ। ਇਹ ਮਤਾ ਵੀਰਵਾਰ ਨੂੰ ਪਾਸ ਕੀਤਾ ਗਿਆ ਸੀ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸਿੱਖ ਪੂਰੇ ਵਿਸ਼ਵ ਵਿਚ ਆਪਣੀ ਮਿਹਨਤ ਤੇ ਲਿਆਕਤ ਨਾਲ ਉੱਚ ਬੁਲੰਦੀਆਂ ਛੂਹ ਰਹੇ ਹਨ। ਇਹ ਆਪਣੇ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਅਤੇ ਸਿੱਖ ਰਹਿਣੀ ਅਨੁਸਾਰ ਹਰ ਇਕ ਨਾਲ ਮਿਲਵਰਤਨ ਰੱਖਦੇ ਹਨ। ਅੱਜ ਕਈ ਵਿਕਸਤ ਦੇਸ਼ਾਂ ਅੰਦਰ ਸਿੱਖ ਸਰਕਾਰਾਂ ਦਾ ਹਿੱਸਾ ਹੋਣ ਦੇ ਨਾਲ-ਨਾਲ ਵੱਖ-ਵੱਖ ਉੱਚ ਅਹੁਦਿਆਂ ਤੱਕ ਪਹੁੰਚੇ ਹੋਏ ਹਨ। ਵਿਦੇਸ਼ਾਂ ਅੰਦਰ ਕਾਰੋਬਾਰੀ ਸਿੱਖਾਂ ਦੀ ਵੀ ਸੂਚੀ ਬੇਅੰਤ ਲੰਮੀ ਹੈ। ਸੇਵਾ, ਸਿਮਰਨ ਦੀ ਪ੍ਰੰਪਰਾ ਦੇ ਵਾਰਸ ਸਿੱਖ ਹਰ ਮੁਸ਼ਕਲ ਘੜੀ ਮਨੁੱਖਤਾ ਦੀ ਮੱਦਦ ਵਿਚ ਅੱਗੇ ਰਹੇ। ਅਮਰੀਕਾ ਵੱਲੋਂ ਸਿੱਖਾਂ ਦੇ ਯੋਗਦਾਨ ਦੀ ਸ਼ਲਾਘਾ ਕਰਨੀ ਗੁਰੂ ਸਾਹਿਬ ਜੀ ਦੀ ਸ਼ਾਨਾਮੱਤੀ ਵਿਰਾਸਤ ਤੇ ਵਿਚਾਰਧਾਰਾ ਦਾ ਸਤਿਕਾਰ ਹੈ।


