- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕੀ ਸੰਸਦ ਦਾ ਫੈਸਲਾ, ਕੁੱਤੇ ਅਤੇ ਬਿੱਲੀ ਖਾਣ ‘ਤੇ ਲਾਈ ਪਾਬੰਦੀ
ਵਾਸ਼ਿੰਗਟਨ – ਅਮਰੀਕੀ ਸਦਨ ਨੇ ਬੁੱਧਵਾਰ ਨੂੰ ਇਕ ਬਿੱਲ ਨੂੰ ਪਾਸ ਕੀਤਾ ਹੈ, ਜਿਸ ਦੇ ਤਹਿਤ ਇਨਸਾਨਾਂ ਦੇ ਭੋਜਨ ਲਈ ਕੁੱਤਿਆਂ ਅਤੇ ਬਿੱਲੀਆਂ ਦੇ ਕਤਲ ਕਰਨ ‘ਤੇ ਰੋਕ ਲਾਈ ਜਾਵੇਗੀ। ਕੁੱਤਾ ਅਤੇ ਬਿੱਲੀ ਮਾਸ ਵਪਾਰਕ ਰੋਕਥਾਮ ਕਾਨੂੰਨ 2018 ਦੀ ਉਲੰਘਣਾ ਕਰਨ ‘ਤੇ 5,000 ਅਮਰੀਕੀ ਡਾਲਰ ਦਾ ਜੁਰਮਾਨਾ ਲਾਇਆ ਜਾਵੇਗਾ। ਇਕ ਹੋਰ ਪ੍ਰਸਤਾਵ ਵਿਚ ਸਦਨ ਨੇ ਚੀਨ, ਦੱਖਣੀ ਕੋਰੀਆ ਅਤੇ ਭਾਰਤ ਸਮੇਤ ਸਾਰੇ ਦੇਸ਼ਾਂ ਨੂੰ ਕੁੱਤਿਆਂ ਅਤੇ ਬਿੱਲੀਆਂ ਦੇ ਮਾਸ ਦਾ ਵਪਾਰ ਬੰਦ ਕਰਨ ਦੀ ਬੇਨਤੀ ਕੀਤੀ ਹੈ। ਓਧਰ ਕਾਂਗਰਸ ਮੈਂਬਰ ਕਲਾਊਡੀਆ ਟੇਨੀ ਨੇ ਕਿਹਾ, ”ਕੁੱਤੇ ਅਤੇ ਬਿੱਲੀ ਸਾਥੀ ਅਤੇ ਮਨੋਰੰਜਨ ਲਈ ਹੁੰਦੇ ਹਨ। ਬਦਕਿਸਮਤੀ ਨਾਲ ਚੀਨ ਵਿਚ ਹਰ ਸਾਲ ਇਨਸਾਨ ਦੇ ਭੋਜਨ ਲਈ ਇਕ ਕਰੋੜ ਵਧੇਰੇ ਕੁੱਤਿਆਂ ਨੂੰ ਮਾਰ ਦਿੱਤਾ ਜਾਂਦਾ ਹੈ।” ਉਨ੍ਹਾਂ ਨੇ ਅੱਗੇ ਕਿਹਾ, ”ਇਨ੍ਹਾਂ ਚੀਜ਼ਾਂ ਲਈ ਸਾਡੇ ਸਮਾਜ ਵਿਚ ਕੋਈ ਥਾਂ ਨਹੀਂ ਹੈ। ਇਹ ਬਿੱਲ ਅਮਰੀਕਾ ਦੀਆਂ ਕਦਰਾਂ-ਕੀਮਤਾਂ ਨੂੰ ਪ੍ਰਤੀਬਿੰਬਤ ਕਰਦਾ ਹੈ ਅਤੇ ਸਾਰੇ ਦੇਸ਼ਾਂ ਨੂੰ ਇਕ ਸਖਤ ਸੰਦੇਸ਼ ਦਿੰਦਾ ਹੈ ਕਿ ਅਸੀਂ ਇਸ ਅਣਮਨੁੱਖੀ ਅਤੇ ਬੇਰਹਿਮੀ ਭਰੇ ਵਤੀਰੇ ਦਾ ਕਦੇ ਵੀ ਸਾਥ ਨਹੀਂ ਦੇਵਾਂਗੇ। ਪ੍ਰਸਤਾਵ ਵਿਚ ਚੀਨ, ਦੱਖਣੀ ਕੋਰੀਆ, ਵੀਅਤਨਾਮ, ਥਾਈਲੈਂਡ, ਫਿਲਪੀਨਜ਼, ਇੰਡੋਨੇਸ਼ੀਆ, ਕੰਬੋਡੀਆ, ਲਾਓਸ, ਭਾਰਤ ਅਤੇ ਹੋਰ ਦੇਸ਼ਾਂ ਦੀਆਂ ਸਰਕਾਰਾਂ ਨੂੰ ਕੁੱਤਿਆਂ ਅਤੇ ਬਿੱਲੀਆਂ ਦੇ ਮਾਸ ਦੇ ਵਪਾਰ ‘ਤੇ ਪਾਬੰਦੀ ਲਾਉਣ ਵਾਲੇ ਕਾਨੂੰਨਾਂ ਨੂੰ ਅਪਣਾਉਣ ਅਤੇ ਉਸ ਨੂੰ ਲਾਗੂ ਕਰਨ ਦੀ ਬੇਨਤੀ ਕੀਤੀ ਗਈ ਹੈ।


