- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕੀ ਸੰਸਦ ਮੈਂਬਰਾਂ ਨੇ ਦੀਵਾਲੀ ਮਨਾਈ
ਵਾਸ਼ਿੰਗਟਨ – ਭਾਰਤੀ ਮੂਲ ਦੀ ਸੰਸਦ ਮੈਂਬਰ ਕਮਲਾ ਹੈਰਿਸ, ਪ੍ਰਮਿਲਾ ਜਯਪਾਲ, ਰਾਜਾ ਕ੍ਰਿਸ਼ਨਾਮੂਰਤੀ, ਰੋ ਖੰਨਾ ਅਤੇ ਅਮੀ ਬੇਰਾ ਸਮੇਤ ਚੋਟੀ ਦੇ ਅਮਰੀਕੀ ਸੰਸਦ ਮੈਂਬਰਾਂ ਨੇ ਸ਼ੁੱਕਰਵਾਰ ਨੂੰ ਦੀਵਾਲੀ ਮਨਾ ਕੇ ਜ਼ਿੰਦਗੀ ’ਚ ਹਾਂ-ਪੱਖੀ ਹੋਣ ਦਾ ਸੁਨੇਹਾ ਦਿੱਤਾ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਵੀ ਵੀਰਵਾਰ ਨੂੰ ਓਵਲ ਦਫ਼ਤਰ ’ਚ ਭਾਰਤੀ-ਅਮਰੀਕੀਆਂ ਦੇ ਛੋਟੇ ਗਰੁੱਪ ਨਾਲ ਦੀਵਾਲੀ ਮਨਾਈ। ਕਮਲਾ ਹੈਰਿਸ ਨੇ ਕਿਹਾ,‘‘ਰੋਸ਼ਨੀਆਂ ਦਾ ਤਿਉਹਾਰ ਆਪਣੇ ਲੋਕਾਂ ਦੇ ਹਨੇਰੇ ਜੀਵਨ ’ਚ ਪ੍ਰਕਾਸ਼ ਲਿਆਉਣ, ਨਿਰਾਸ਼ਾ ਦੀ ਬਜਾਏ ਆਸ ਜਗਾਉਣ ਅਤੇ ਜੋ ਸਹੀ ਹੈ, ਉਸ ਲਈ ਖੜ੍ਹੇ ਹੋਣ ਲਈ ਪ੍ਰੇਰਿਤ ਕਰਦਾ ਹੈ। ਮੈਨੂੰ ਉਮੀਦ ਹੈ ਕਿ ਤਿਉਹਾਰ ਮਨਾ ਰਹੇ ਸਾਰੇ ਲੋਕਾਂ ਨੂੰ ਆਪਣੇ ਸਨੇਹੀ-ਮਿੱਤਰਾਂ ਨਾਲ ਸਮਾਂ ਬਿਤਾਉਣ ਦਾ ਮੌਕਾ ਮਿਲੇਗਾ।’’ ਭਾਰਤੀ-ਅਮਰੀਕੀ ਸੰਸਦ ਮੈਂਬਰ ਰਾਜਾ ਕ੍ਰਿਸ਼ਨਾਮੂਰਤੀ ਨੇ ਕਿਹਾ ਕਿ ਇਹ ਤਿਉਹਾਰ ਹਨੇਰੇ ’ਤੇ ਰੋਸ਼ਨੀ ਦੀ ਜਿੱਤ ਅਤੇ ਬਦੀ ’ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਹੈ। ਜਯਪਾਲ ਨੇ ਕਿਹਾ ਕਿ ਦੀਵਾਲੀ ਸਮਾਜ ’ਚ ਧਰਮ, ਚੰਗਿਆਈ, ਕਰਤੱਵ ਅਤੇ ਧਾਰਮਿਕਤਾ ਕਾਇਮ ਰਹਿਣ ਦੀ ਯਾਦ ਕਰਾਉਂਦੀ ਹੈ।


