- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਿਤ ਸ਼ਾਹ ਦੀ ਰੈਲੀ ਦੌਰਾਨ ਹਿੰਸਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਹੋਵੇ : ਰਾਜਨਾਥ
ਕੋਲਕਾਤਾ – ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਫੋਨ ਕਰ ਕੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਦੀ ਮਿਦਾਨਪੁਰ ਜ਼ਿਲੇ ਵਿੱਚ ਆਯੋਜਿਤ ਰਾਜਨੀਤਿਕ ਰੈਲੀ ਵਿੱਚ ਭਾਗ ਲੈਣ ਆਏ ਲੋਕਾਂ ਨਾਲ ਹਿੰਸਾ ਹੋਣ ਅਤੇ ਅੱਗ ਨਾਲ ਚੀਜ਼ਾਂ ਸਾੜਨ ਦੀਆਂ ਘਟਨਾਵਾਂ ਨੂੰ ਲੈ ਕੇ ਗੰਭੀਰ ਚਿੰਤਾ ਪ੍ਰਗਟ ਕੀਤੀ| ਰਾਜਨਾਥ ਸਿੰਘ ਨੇ ਇਸ ਹਾਦਸੇ ਨੂੰ ਲੈ ਕੇ ਡੂੰਘੀ ਨਾਰਾਜ਼ਗੀ ਜਤਾਉਂਦੇ ਹੋਏ ਬੰਗਾਲ ਦੀ ਮੁੱਖ ਮੰਤਰੀ ਨੂੰ ਕਿਹਾ ਹੈ ਕਿ ਹਿੰਸਾ ਵਿੱਚ ਸ਼ਾਮਿਲ ਲੋਕਾਂ ਨੂੰ ਤੁਰੱਤ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ| ਮਾਹਿਰਾਂ ਮੁਤਾਬਕ ਦੋਵਾਂ ਨੇਤਾਵਾਂ ਵਿਚਾਲੇ ਫੋਨ ਤੇ ਥੋੜ੍ਹੀ ਤਿੱਖੀ ਸ਼ਬਦਾਵਲੀ ਵੀ ਵਰਤੀ ਗਈ| ਮੀਡੀਆ ਰਿਪੋਰਟ ਮੁਤਾਬਕ ਮਮਤਾ ਨੇ ਰਾਜਨਾਥ ਨੂੰ ਕਿਹਾ ਕਿ ਤੁਸੀਂ ਪਹਿਲਾਂ ਆਪਣੇ ਨੇਤਾਵਾਂ ਅਤੇ ਵਰਕਰਾਂ ਨੂੰ ਸੰਭਾਲ ਲਉ| ਜ਼ਿਕਰਯੋਗ ਹੈ ਕਿ ਅਮਿਤ ਸ਼ਾਹ ਦੀ ਪੂਰਬੀ ਮਿਦਾਨਪੁਰ ਜ਼ਿਲੇ ਦੇ ਕਾਠੀ ਵਿੱਚ ਆਯੋਜਿਤ ਰੈਲੀ ਤੋਂ ਬਾਅਦ ਤ੍ਰਿਣਾਮੂਲ ਕਾਂਗਰਸ ਅਤੇ ਭਾਜਪਾ ਦੇ ਵਰਕਰ ਆਪਸ ਵਿੱਚ ਭਿੜ ਗਏ| ਭਾਜਪਾ ਵਰਕਰਾਂ ਨੂੰ ਲੈ ਜਾ ਰਹੇ ਵਾਹਨਾਂ ਵਿੱਚ ਟੀ. ਐਮ. ਸੀ. ਵਰਕਰਾਂ ਨੇ ਕਥਿਤ ਰੂਪ ਨਾਲ ਤੋੜ-ਫੋੜ ਕੀਤੀ ਅਤੇ ਕੁਝ ਨੂੰ ਅੱਗ ਦੇ ਹਵਾਲੇ ਕਰ ਦਿੱਤਾ| ਇਸ ਦੌਰਾਨ ਟੀ. ਐੱਮ. ਸੀ. ਵਰਕਰਾਂ ਨੇ ਭਾਜਪਾ ਵਰਕਰਾਂ ਤੇ ਕਾਂਠੀ ਸਥਿਤ ਦਫਤਰ ਵਿੱਚ ਭੰਨ-ਤੋੜ ਕਰਨ ਦਾ ਦੋਸ਼ ਲਗਾਇਆ| ਦੋਵਾਂ ਪਾਰਟੀਆਂ ਦੇ ਆਗੂਆਂ ਨੇ ਦੱਸਿਆ ਹੈ ਕਿ ਝੜਪ ਵਿੱਚ 3 ਵਿਅਕਤੀ ਜ਼ਖਮੀ ਹੋਏ ਪਰ ਪੁਲੀਸ ਤੋਂ ਇਸ ਦੀ ਪੁਸ਼ਟੀ ਨਹੀਂ ਹੋਈ ਹੈ|


