- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੀਆਂ ਸ਼ਾਹੀਨ ਬਾਗ ਦੀਆਂ ਔਰਤਾਂ
ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਧਰਨੇ ‘ਤੇ ਬੈਠੀਆਂ ਸ਼ਾਹੀਨ ਬਾਗ ਦੀਆਂ ਔਰਤਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਗੱਲਬਾਤ ਲਈ ਰੱਖੇ ਪ੍ਰਸਤਾਵ ਨੂੰ ਸਵੀਕਾਰ ਕਰ ਲਿਆ ਹੈ। ਪ੍ਰਦਰਸ਼ਨਕਾਰੀ ਔਰਤਾਂ ਦਾ ਇਕ ਵਫ਼ਤ ਐਤਵਾਰ ਨੂੰ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰੇਗਾ। ਹਾਲਾਂਕਿ, ਇਸ ਨੂੰ ਲੈ ਕੇ ਹਾਲੇ ਮਤਭੇਦ ਵੀ ਹਨ।ਦੱਸਣਯੋਗ ਹੈ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੁਝ ਦਿਨ ਪਹਿਲਾਂ ਕਿਹਾ ਸੀ ਕਿ ਅਗਲੇ ਤਿੰਨ ਦਿਨਾਂ ‘ਚ ਸੀ.ਏ.ਏ. ਨੂੰ ਲੈ ਕੇ ਕੋਈ ਵੀ ਉਨ੍ਹਾਂ ਨਾਲ ਆ ਕੇ ਮੁਲਾਕਾਤ ਕਰ ਸਕਦਾ ਹੈ। ਸ਼ਾਹ ਨੇ ਕਿਹਾ ਕਿ ਜਿਸ ਕਿਸੇ ਨੂੰ ਵੀ ਸੀ.ਏ.ਏ. ਨੂੰ ਲੈ ਕੇ ਇਤਰਾਜ਼ ਹੈ, ਉਹ ਉਨ੍ਹਾਂ ਨਾਲ ਗੱਲ ਕਰਨ ਲਈ ਤਿਆਰ ਹਨ। ਸ਼ਾਹੀਨ ਬਾਗ ‘ਚ ਦਸੰਬਰ ਤੋਂ ਹੀ ਧਰਨੇ ‘ਤੇ ਬੈਠੀਆਂ ਔਰਤਾਂ ਸੀ.ਏ.ਏ. ਦੇ ਨਾਲ ਹੀ ਐੱਨ.ਆਰ.ਸੀ. ਅਤੇ ਐੱਨ.ਪੀ.ਆਰ. ਦਾ ਵੀ ਵਿਰੋਧ ਕਰ ਰਹੀਆਂ ਹਨ। ਔਰਤਾਂ ਨੇ ਹੁਣ ਗ੍ਰਹਿ ਮੰਤਰੀ ਨਾਲ ਮਿਲ ਕੇ ਆਪਣੀ ਗੱਲ ਰੱਖਣ ਦਾ ਫੈਸਲਾ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਐਤਵਾਰ ਨੂੰ 2 ਵਜੇ ਅਮਿਤ ਸ਼ਾਹ ਨਾਲ ਮੁਲਾਕਾਤ ਹੋਵੇਗੀ।


