- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਯੁੱਧਿਆ ਮਾਮਲੇ ਨੂੰ ਜਲਦੀ ਹੱਲ ਕਰੇ ਕੋਰਟ : ਰਵੀਸ਼ੰਕਰ ਪ੍ਰਸਾਦ
ਨਵੀਂ ਦਿੱਲੀ – ਸੁਪਰੀਮ ਕੋਰਟ ਵਿੱਚ ਅਯੁੱਧਿਆ ਮਾਮਲੇ ਤੇ ਸੁਣਵਾਈ ਵਿੱਚ ਲਗਾਤਾਰ ਹੋ ਰਹੇ ਦੇਰੀ ਤੇ ਕੇਂਦਰੀ ਕਾਨੂੰਨ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਪੁੱਛਿਆ ਕਿ ਆਖਰ ਇੰਨੀ ਦੇਰੀ ਕਿਉਂ ਹੋ ਰਹੀ ਹੈ? ਉਨ੍ਹਾਂ ਨੇ ਕਿਹਾ ਕਿ ਦੇਸ਼ ਦੀ ਜਨਤਾ ਇਸ ਮਾਮਲੇ ਤੇ ਜਲਦੀ ਫੈਸਲਾ ਚਾਹੁੰਦੀ ਹੈ| ਉਨ੍ਹਾਂ ਨੇ ਕਿਹਾ ਕਿ ਮੰਦਰ ਮਾਮਲਾ ਅਦਾਲਤ ਵਿੱਚ 70 ਸਾਲ ਤੋਂ ਲਟਕਿਆ ਹੈ| ਰਵੀਸ਼ੰਕਰ ਪ੍ਰਸਾਦ ਨੇ ਕਿਹਾ,”ਦੇਸ਼ ਦੀ ਜਨਤਾ ਅਯੁੱਧਿਆ ਵਿੱਚ ਰਾਮ ਮੰਦਰ ਦਾ ਨਿਰਮਾਣ ਚਾਹੁੰਦੀ ਹੈ| ਬਤੌਰ ਦੇਸ਼ ਦੇ ਨਾਗਰਿਕ ਮੈਂ ਕਹਿਣਾ ਚਾਹਾਂਗਾ ਕਿ ਇਸ ਮਾਮਲੇ ਦਾ ਜਲਦ ਤੋਂ ਜਲਦ ਹੱਲ ਹੋਣਾ ਚਾਹੀਦਾ|” ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਵਿੱਚ ਅਯੁੱਧਿਆ ਮਾਮਲੇ ਤੇ 29 ਜਨਵਰੀ ਨੂੰ ਹੋਣ ਵਾਲੀ ਸੁਣਵਾਈ ਟਲ ਗਈ ਹੈ| 2 ਦਿਨ ਪਹਿਲਾਂ ਹੀ ਸੀ.ਜੇ.ਆਈ. ਰੰਜਨ ਗੋਗੋਈ ਨੇ ਅਯੁੱਧਿਆ ਮਾਮਲੇ ਦੀ ਸੁਣਵਾਈ ਲਈ 5 ਮੈਂਬਰੀ ਨਵੀਂ ਸੰਵਿਧਾਨਕ ਬੈਂਚ ਦਾ ਗਠਨ ਕੀਤਾ ਸੀ| ਸੁਪਰੀਮ ਕੋਰਟ ਦੇ ਐਡੀਸ਼ਨਲ ਰਜਿਸਟਰਾਰ ਲਿਸਟਿੰਗ ਵਲੋਂ ਜਾਰੀ ਨੋਟਿਸ ਅਨੁਸਾਰ ਸੰਵਿਧਾਨਕ ਬੈਂਚ ਵਿੱਚ ਸ਼ਾਮਲ ਜਸਟਿਸ ਐਸ.ਏ. ਬੋਬੜੇ 29 ਜਨਵਰੀ ਨੂੰ ਮੌਜੂਦ ਨਹੀਂ ਰਹਿਣਗੇ, ਇਸ ਕਾਰਨ ਮਾਮਲੇ ਦੀ ਸੁਣਵਾਈ ਨਹੀਂ ਹੋਵੇਗੀ| ਜਸਟਿਸ ਯੂ.ਯੂ. ਲਲਿਤ ਨੇ ਮਾਮਲੇ ਦੀ ਸੁਣਵਾਈ ਤੋਂ ਖੁਦ ਨੂੰ ਵੱਖ ਕਰਨ ਤੋਂ ਬਾਅਦ ਨਵੇਂ ਬੈਂਚ ਦਾ ਗਠਨ ਕੀਤਾ ਹੈ| ਪਹਿਲਾਂ ਤੋਂ ਸੁਣਵਾਈ ਦੀ ਤਾਰੀਕ 29 ਜਨਵਰੀ ਤੈਅ ਕੀਤੀ ਸੀ ਪਰ ਹੁਣ ਇਹ ਤਾਰੀਕ ਕੈਂਸਲ ਕਰ ਦਿੱਤੀ ਗਈ ਹੈ, ਇਸ ਤੋਂ ਬਾਅਦ ਨਵੀਂ ਤਾਰੀਕ ਤੈਅ ਕੀਤੀ ਜਾਵੇਗੀ| ਜ਼ਿਕਰਯੋਗ ਹੈ ਕਿ ਜਸਟਿਸ ਰੰਜਨ ਗੋਗੋਈ ਨੇ ਅਯੁੱਧਿਆ ਮਾਮਲੇ ਦੀ ਸੁਣਵਾਈ ਲਈ ਸ਼ੁੱਕਰਵਾਰ ਨੂੰ ਨਵੀਂ ਸੰਵਿਧਾਨਕ ਬੈਂਚ ਦਾ ਗਠਨ ਕੀਤਾ| ਨਵੀਂ ਬੈਂਚ ਵਿੱਚ ਜਸਿਟਸ ਅਸ਼ੋਕ ਭੂਸ਼ਣ ਅਤੇ ਅਬਦੁੱਲ ਨਜ਼ੀਰ ਨੂੰ ਸ਼ਾਮਲ ਕੀਤਾ ਗਿਆ ਹੈ| ਬੈਂਚ ਦੇ ਤਿੰਨ ਹੋਰ ਜੱਜਾਂ ਵਿੱਚ ਸੀ.ਜੇ.ਆਈ. ਐਸ.ਏ. ਬੋਬੜੇ ਅਤੇ ਡੀ.ਵਾਈ. ਚੰਦਰਚੂੜ ਸ਼ਾਮਲ ਹਨ| ਇਸ ਤੋਂ ਪਹਿਲਾਂ ਅਯੁੱਧਿਆ ਮਾਮਲੇ ਲਈ ਗਠਿਤ ਪੁਰਾਣੀ ਬੈਂਚ ਤੋਂ ਜਸਟਿਸ ਯੂ.ਯੂ. ਲਲਿਤ ਨੇ ਖੁਦ ਨੂੰ ਦੂਰ ਕਰ ਲਿਆ ਸੀ, ਜਿਸ ਤੋਂ ਬਾਅਦ ਸੀ.ਜੇ.ਆਈ. ਨੇ ਨਵੀਂ ਬੈਂਚ ਦਾ ਗਠਨ ਕੀਤਾ ਸੀ|


