- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਰਜਨਟੀਨਾ ਨੂੰ ਹਰਾਉਣ ਵਾਲੀ ਅੰਡਰ-20 ਟੀਮ ਦਾ ਸ਼ਾਨਦਾਰ ਸਵਾਗਤ
ਨਵੀਂ ਦਿੱਲੀ – ਸਪੇਨ ਵਿੱਚ ਕੋਟਿਫ ਕੱਪ ਵਿੱਚ ਅਰਜਨਟੀਨਾ ਦੀ ਅੰਡਰ-20 ਟੀਮ ਨੂੰ ਹਰਾਉਣ ਵਾਲੀ ਭਾਰਤੀ ਅੰਡਰ-20 ਟੀਮ ਦਾ ਵਤਨ ਪਰਤਨ ਉਤੇ ਸ਼ਾਨਦਾਰ ਸਵਾਗਤ ਕੀਤਾ ਗਿਆ| ਭਾਰਤੀ ਟੀਮ ਦੇ ਕੋਚ ਪਲਾਇਡ ਪਿੰਟੋ ਨੇ ਕਿਹਾ ਕਿ ਹਰ ਭਾਰਤੀ ਨੂੰ ਇਸ ਜਿੱਤ ਉਤੇ ਮਾਣ ਹੋਣਾ ਚਾਹੀਦਾ ਹੈ| ਉਨ੍ਹਾਂ ਅੱਗੇ ਕਿਹਾ ਕਿ ਤੁਹਾਨੂੰ ਇਹ ਵੀ ਨਹੀਂ ਭੁਲਣਾ ਚਾਹੀਦਾ ਕਿ ਅਸੀਂ ਅੰਡਰ-20 ਵਿਸ਼ਵ ਕੱਪ ਦੇ ਉਪ ਜੇਤੂ ਵੈਨੇਜ਼ੁਏਲਾ ਨੂੰ ਗੋਲ ਰਹਿਤ ਡਰਾਅ ਉਤੇ ਰੋਕਿਆ ਸੀ| ਸਾਡੇ ਯੁਵਾ ਖਿਡਾਰੀਆਂ ਨੇ ਵੈਨੇਜ਼ੁਏਲਾ ਦੇ ਖਿਲਾਫ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ ਅਤੇ ਅਰਜਨਟੀਨਾ ਦੇ ਖਿਲਾਫ ਉਨ੍ਹਾਂ ਆਪਣੇ ਪ੍ਰਦਰਸ਼ਨ ਨੂੰ ਹੋਰ ਵੀ ਉਚਾ ਕਰ ਲਿਆ ਸੀ| ਕਪਤਾਨ ਅਮਰਜੀਤ ਸਿੰਘ ਨੇ ਵੀ ਟੀਮ ਦੇ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ ਹੈ|


