- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਰਵਿੰਦ ਕੇਜਰੀਵਾਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਬੁੱਧਵਾਰ ਭਾਵ ਅੱਜ ਮੁਲਾਕਾਤ ਕੀਤੀ। ਹਾਲ ਹੀ ‘ਚ ਦਿੱਲੀ ਦੇ ਮੁੱਖ ਮੰਤਰੀ ਦੇ ਰੂਪ ਵਿਚ ਕੇਜਰੀਵਾਲ ਦੇ ਕੰਮਕਾਰ ਸੰਭਾਲਣ ਤੋਂ ਬਾਅਦ ਇਹ ਉਨ੍ਹਾਂ ਦੀ ਸ਼ਾਹ ਨਾਲ ਪਹਿਲੀ ਬੈਠਕ ਹੈ। ਇਹ ਬੈਠਕ ਕਰੀਬ 20 ਮਿੰਟ ਤਕ ਸ਼ਾਹ ਦੇ ਘਰ ਚੱਲੀ। ਪਹਿਲਾਂ ਇਹ ਬੈਠਕ ਗ੍ਰਹਿ ਮੰਤਰਾਲੇ ਵਿਚ ਹੋਣੀ ਸੀ।ਕੇਜਰੀਵਾਲ ਨੇ ਟਵੀਟ ਕੀਤਾ ਕਿ ਮਾਣਯੋਗ ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਨਾਲ ਮੁਲਾਕਾਤ ਕੀਤੀ। ਕਾਫੀ ਸਾਰਥਕ ਅਤੇ ਚੰਗੀ ਬੈਠਕ ਰਹੀ। ਦਿੱਲੀ ਨਾਲ ਜੁੜੇ ਕਈ ਮੁੱਦਿਆਂ ‘ਤੇ ਚਰਚਾ ਹੋਈ। ਅਸੀਂ ਦੋਹਾਂ ਨੇ ਇਸ ਗੱਲ ‘ਤੇ ਸਹਿਮਤੀ ਜ਼ਾਹਰ ਕੀਤੀ ਕਿ ਦਿੱਲੀ ਦੇ ਵਿਕਾਸ ਲਈ ਇਕੱਠੇ ਮਿਲ ਕੇ ਕੰਮ ਕਰਾਂਗੇ। ਇੱਥੇ ਦੱਸ ਦੇਈਏ ਕਿ ਦਿੱਲੀ ਵਿਧਾਨ ਸਭਾ ਚੋਣਾਂ 2020 ‘ਚ ਆਮ ਆਦਮੀ ਪਾਰਟੀ (ਆਪ) ਨੂੰ ਜਿੱਥੇ 70 ‘ਚੋਂ 62 ਸੀਟਾਂ ਮਿਲੀਆਂ, ਉੱਥੇ ਹੀ ਭਾਜਪਾ 8 ਸੀਟਾਂ ‘ਤੇ ਹੀ ਸਿਮਟ ਕੇ ਰਹਿ ਗਈ।


