- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਰੋੜਾ ਵੱਲੋਂ ਸੀ.ਆਰ.ਪੀ.ਐਫ. ਜਵਾਨਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਦੀ ਪੇਸ਼ਕਸ਼ ਕਰਨ ਲਈ ਐਸ.ਈ.ਐਲ. ਮੈਨੂਫੈਕਚਰਿੰਗ ਕੰਪਨੀ ਦੀ ਸਲਾਘਾ
ਵੱਖ-ਵੱਖ ਸੰਸਥਾਵਾਂ ਤੇ ਕੰਪਨੀਆਂ ਨੂੰ ਸਹੀਦਾਂ ਦੇ ਪਰਿਵਾਰਾਂ ਦੀ ਆਰਥਿਕ ਸਹਾਇਤਾ ਲਈ ਅੱਗੇ ਆਉਣ ਦੀ ਅਪੀਲ
ਚੰਡੀਗੜ – ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸਾਮ ਅਰੋੜਾ ਨੇ ਪੁਲਵਾਮਾ ਵਿਖੇ ਅੱਤਵਾਦੀ ਹਮਲੇ ‘ਚ ਸਹੀਦ ਹੋਏ ਸੀ.ਆਰ.ਪੀ.ਐਫ. ਜਵਾਨਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਦੀ ਪੇਸ਼ਕਸ਼ ਦੇਣ ਲਈ ਲੁਧਿਆਣਾ ਆਧਾਰਿਤ ਐਸ.ਈ.ਐਲ. ਮੈਨੂਫੈਕਚਰਿੰਗ ਕੰਪਨੀ ਦੀ ਸਲਾਘਾ ਕੀਤੀ ਹੈ।ਸ੍ਰੀ ਅਰੋੜਾ ਨੇ ਪੰਜਾਬ ਨਾਲ ਸਬੰਧਤ ਵੱਖ-ਵੱਖ ਸੰਸਥਾਵਾਂ ਤੇ ਕੰਪਨੀਆਂ ਨੂੰ ਪੁਲਵਾਮਾ ਦੇ ਸਹੀਦਾਂ ਦੇ ਪਰਿਵਾਰਾਂ ਦੀ ਆਰਥਿਕ ਸਹਾਇਤਾ ਲਈ ਅੱਗੇ ਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਦੇਸ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਸਹੀਦਾਂ ਦੇ ਪਰਿਵਾਰਾਂ ਦੀ ਸਹਾਇਤਾ ਕਰਨਾ ਸਾਡਾ ਫਰਜ ਬਣਦਾ ਹੈ।ਪੁਲਵਾਮਾ ਵਿਖੇ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋਣ ਵਾਲੇ 40 ਸੀ.ਆਰ.ਪੀ.ਐਫ. ਜਵਾਨਾਂ ਦੇ ਪਰਿਵਾਰਾਂ ਨਾਲ ਹਮਦਰਦੀ ਜਾਹਿਰ ਕਰਦਿਆਂ ਲੁਧਿਆਣਾ ਅਧਾਰਿਤ ਐਸ.ਈ.ਐਲ. ਮੈਨੂਫੈਕਚਰਿੰਗ ਕੰਪਨੀ ਵੱਲੋਂ ਸਹੀਦਾਂ ਦੇ ਪਰਿਵਾਰਾਂ ਵਿੱਚੋਂ ਕਿਸੇ ਇੱਕ ਮੈਂਬਰ ਨੂੰ ਨੌਕਰੀ ਦੀ ਪੇਸ਼ਕਸ਼ ਕੀਤੀ ਹੈ। ਕੰਪਨੀ ਦੇ ਚੈਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਸ੍ਰੀ ਆਰ.ਐਸ. ਸਲੂਜਾ ਵੱਲੋਂ ਪੱਤਰ ਲਿਖ ਕੇ ਇਨਾਂ ਜਵਾਨਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਗਈ ਹੈ ਤੇ ਹਰੇਕ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਲਈ ਆਪਣਾ ਨਾਂ ਦੇਣ ਲਈ ਕਿਹਾ ਹੈ।


