- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਲਕਾ ਲਾਂਬਾ ਵਲੋਂ ਸੋਨੀਆ ਗਾਂਧੀ ਨਾਲ ਮੁਲਾਕਾਤ
ਨਵੀਂ ਦਿੱਲੀ – ਆਮ ਆਦਮੀ ਪਾਰਟੀ ਦੀ ਵਿਧਾਇਕ ਅਲਕਾ ਲਾਂਬਾ ਨੇ ਅੱਜ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ| ਲਾਂਬਾ ਦੀ ਸੋਨੀਆ ਗਾਂਧੀ ਨਾਲ ਮੁਲਾਕਾਤ ਨੂੰ ਲੈ ਕੇ ਕਿਆਸ ਲਾਏ ਜਾ ਰਹੇ ਹਨ ਕਿ ਉਹ ਕਾਂਗਰਸ ਦਾ ‘ਹੱਥ’ ਫੜ ਸਕਦੀ ਹੈ| ਦਿੱਲੀ ਦੇ ਚਾਂਦਨੀ ਚੌਕ ਤੋਂ ਵਿਧਾਇਕ ਅਲਕਾ ਲਾਂਬਾ ਕੇਜਰੀਵਾਲ ਸਰਕਾਰ ਤੋਂ ਨਾਰਾਜ਼ ਹੈ| ਕਾਫੀ ਲੰਬੇ ਸਮੇਂ ਤੋਂ ਅਲਕਾ ਲਾਂਬਾ ‘ਆਪ’ ਪਾਰਟੀ ਤੋਂ ਬਗਾਵਤ ਦੇ ਸੰਕੇਤ ਦੇ ਰਹੀ ਹੈ| ਅਲਕਾ ਲਾਂਬਾ ਨੇ ਆਪਣੇ ਟਵਿੱਟਰ ਅਕਾਊਂਟ ਤੇ ਸੋਨੀਆ ਗਾਂਧੀ ਨਾਲ ਮੁਲਾਕਾਤ ਦੀ ਤਸਵੀਰ ਸ਼ੇਅਰ ਕਰਦਿਆਂ ਲਿਖਿਆ ਕਿ ਸ਼੍ਰੀਮਤੀ ਸੋਨੀਆ ਗਾਂਧੀ ਕਾਂਗਰਸ ਦੀ ਪ੍ਰਧਾਨ ਹੀ ਨਹੀਂ ਯੂ. ਪੀ. ਏ. ਦੀ ਚੇਅਰਪਰਸਨ ਵੀ ਹੈ ਅਤੇ ਸੈਕੂਲਰ (ਨਿਰਪੱਖ) ਵਿਚਾਰਧਾਰਾ ਦੀ ਇਕ ਬਹੁਤ ਵੱਡੀ ਨੇਤਾ ਵੀ| ਦੇਸ਼ ਦੇ ਮੌਜੂਦਾ ਹਾਲਾਤ ਤੇ ਉਨ੍ਹਾਂ ਨਾਲ ਲੰਬੇ ਸਮੇਂ ਤੋਂ ਚਰਚਾ ਪੈਂਡਿੰਗ ਸੀ| ਅੱਜ ਮੌਕਾ ਮਿਲਿਆ ਤਾਂ ਹਰ ਮੁੱਦੇ ਤੇ ਖੁੱਲ੍ਹ ਕੇ ਗੱਲ ਹੋਈ| ਸਿਆਸਤ ਵਿਚ ਇਹ ਸਲਾਹ-ਮਸ਼ਵਰੇ ਦੇ ਦੌਰਾ ਚੱਲਦਾ ਰਹਿੰਦਾ ਹੈ ਅਤੇ ਚੱਲਦਾ ਰਹਿਣਾ ਚਾਹੀਦਾ ਹੈ|ਜ਼ਿਕਰਯੋਗ ਹੈ ਕਿ ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਤਿਆਰੀਆਂ ਵਿੱਚ ਜੁੱਟ ਗਈਆਂ ਹਨ| ‘ਆਪ’ ਫਿਰ ਸੱਤਾ ਵਾਪਸੀ ਨੂੰ ਲੈ ਕੇ ਜੱਦੋ-ਜਹਿਦ ਕਰ ਰਹੀ ਹੈ| ਦਿੱਲੀ ਵਿਧਾਨ ਸਭਾ ਚੋਣਾਂ ਇਸ ਸਾਲ ਅਖੀਰ ਜਾਂ ਅਗਲੇ ਸਾਲ ਹੋਣਗੀਆਂ| ਇੱਥੇ ਦੱਸ ਦੇਈਏ ਕਿ ਅਗਸਤ ਮਹੀਨੇ ‘ਚ ਅਲਕਾ ਨੇ ਟਵੀਟ ਕਰ ਕੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਦੀ ਗੱਲ ਆਖੀ ਸੀ| ਉਨ੍ਹਾਂ ਟਵੀਟ ਕੀਤਾ ਸੀ ਕਿ ਆਮ ਆਦਮੀ ਪਾਰਟੀ ਵਿਚ ਸਨਮਾਨ ਨਾਲ ਸਮਝੌਤੇ ਕਰ ਕੇ ਰਹਿਣ ਤੋਂ ਬਿਹਤਰ ਹੈ ਕਿ ਮੈਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦੇਵਾਂ| ਅਗਲੀਆਂ ਚੋਣਾਂ ਚਾਂਦਨੀ ਚੌਕ ਵਿਧਾਨ ਸਭਾ ਖੇਤਰ ਤੋਂ ਆਜ਼ਾਦ ਉਮੀਦਵਾਰ ਦੇ ਤੌਰ ਤੇ ਲੜਾਂ| ‘ਆਪ’ ਵਿਚ ਦਮ ਹੈ ਤਾਂ ਪਾਰਟੀ ਤੋਂ ਬਾਹਰ ਕਰੇ|


