- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਸ਼ਵਿਨ ਨੇ ਮੁਰਲੀਧਰਨ ਦੇ ਰਿਕਾਰਡ ਦੀ ਬਰਾਬਰੀ ਕੀਤੀ
ਵਿਸ਼ਾਖਾਪਟਨਮ – ਭਾਰਤ ਦੇ ਚੋਟੀ ਦੇ ਆਫ਼ ਸਪਿੰਨਰ ਰਵੀਚੰਦਰਨ ਅਸ਼ਵਿਨ ਨੇ ਅੱਜ ਇੱਥੇ ਆਪਣੇ 66ਵੇਂ ਟੈਸਟ ਵਿੱਚ ਸਭ ਤੋਂ ਤੇਜ਼ 350 ਵਿਕਟਾਂ ਹਾਸਲ ਕਰਨ ਦੇ ਸ੍ਰੀਲੰਕਾ ਦੇ ਸਪਿੰਨਰ ਮੁਥਈਆ ਮੁਰਲੀਧਰਨ ਦੇ ਰਿਕਾਰਡ ਦੀ ਬਰਾਬਰੀ ਕੀਤੀ। ਦੱਖਣੀ ਅਫਰੀਕਾ ਖ਼ਿਲਾਫ਼ ਪਹਿਲੇ ਟੈਸਟ ਦੀ ਪਹਿਲੀ ਪਾਰੀ ਵਿੱਚ 27ਵੀਂ ਵਾਰ ਪਾਰੀ ਵਿੱਚ ਪੰਜ ਜਾਂ ਇਸ ਤੋਂ ਵੱਧ ਵਿਕਟਾਂ ਲੈਣ ਵਾਲੇ ਅਸ਼ਵਿਨ ਨੇ ਪੰਜਵੇਂ ਦਿਨ ਥਿਊਨਿਸ ਡੀ ਬਰੂਨ ਨੂੰ ਬੋਲਡ ਕਰਕੇ ਇਹ ਉਪਲਬਧੀ ਹਾਸਲ ਕੀਤੀ। ਸਵੇਰ ਦੇ ਸੈਸ਼ਨ ਵਿੱਚ ਅਸ਼ਵਿਨ ਨੇ ਪੰਜਵੀਂ ਗੇਂਦ ’ਤੇ ਹੀ ਭਾਰਤ ਨੂੰ ਪਹਿਲੀ ਸਫਲਤਾ ਦਿਵਾਈ। ਦਸੰਬਰ 2018 ਮਗਰੋਂ ਪਹਿਲਾ ਕੌਮਾਂਤਰੀ ਮੈਚ ਖੇਡ ਰਿਹਾ ਅਸ਼ਵਿਨ ਅਗਸਤ-ਸਤੰਬਰ ਵਿੱਚ ਵੈਸਟ ਇੰਡੀਜ਼ ਵਿੱਚ ਦੋ ਟੈਸਟਾਂ ਦੀ ਲੜੀ ਵਿੱਚ ਨਹੀਂ ਖੇਡਿਆ ਸੀ ਅਤੇ ਇਸ ਦੌਰਾਨ ਖੱਬੇ ਹੱਥ ਦੇ ਸਪਿੰਨਰ ਰਵਿੰਦਰ ਜਡੇਜਾ ਨੂੰ ਟੀਮ ਵਿੱਚ ਤਰਜੀਹ ਦਿੱਤੀ ਗਈ ਸੀ। ਮੌਜੂਦਾ ਲੜੀ ਦੇ ਪਹਿਲੇ ਟੈਸਟ ਤੋਂ ਪਹਿਲਾਂ ਕਪਤਾਨ ਵਿਰਾਟ ਕੋਹਲੀ ਨੇ ਕਿਹਾ ਸੀ ਕਿ ਘਰੇਲੂ ਹਾਲਾਤ ’ਚ ਅਸ਼ਵਿਨ ਭਾਰਤੀ ਟੀਮ ਦੀ ਪਸੰਦ ਬਣਿਆ ਹੋਇਆ ਹੈ।


