- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਸ਼ਾਂਤ ਗੁਆਂਢ ਚ ਸ਼ਾਂਤੀ ਚਾਹੁੰਦਾ ਹੈ ਪਾਕਿ : ਅਲਵੀ
ਕਰਾਚੀ – ਪਾਕਿਸਤਾਨ ਦੇ ਰਾਸ਼ਟਰਪਤੀ ਆਰਿਫ ਅਲਵੀ ਨੇ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਦਾ ਦੇਸ਼ ਅਸ਼ਾਂਤ ਗੁਆਂਢ ਵਿਚ ਸ਼ਾਂਤੀ ਚਾਹੁੰਦਾ ਹੈ। ਦੇਸ਼ ਕੋਲ ਜਿਹੜੇ ਹਥਿਆਰ ਹਨ ਉਹ ਸ਼ਾਂਤੀਪੂਰਨ ਇਰਾਦਿਆਂ ਲਈ ਹਨ। ਅਲਵੀ ਇੱਥੇ 10ਵੇਂ ਇੰਟਰਨੈਸ਼ਨਲ ਡਿਫੈਂਸ ਐਗਜ਼ੀਬਿਸ਼ਨ ਐਂਡ ਸੈਮੀਨਾਰ 2018 ਦੇ ਉਦਘਾਟਨ ਸਮਾਰੋਹ ਨੂੰ ਸੰਬੋਧਿਤ ਕਰ ਰਹੇ ਸਨ। ਇਸ ਸਮਾਰੋਹ ਵਿਚ ਉਨ੍ਹਾਂ ਨੇ ਕਿਹਾ,”ਅਸੀਂ ਸ਼ਾਂਤੀ ਚਾਹੁੰਦੇ ਹਾਂ, ਸੰਘਰਸ਼ ਕਰ ਰਹੇ ਗੁਆਂਢ ਵਿਚ ਸਾਂਤੀ ਲਈ ਅਸੀਂ ਕੋਸ਼ਿਸ਼ ਕਰ ਰਹੇ ਹਾਂ ਪਰ ਸਾਨੂੰ ਮਜ਼ਬੂਤ ਬਣੇ ਰਹਿਣ ਦੀ ਲੋੜ ਹੈ। ਸਾਡੇ ਹਥਿਆਰ ਚੰਗੇ ਇਰਾਦਿਆਂ ਲਈ ਹਨ।” ਇਸ ਦੌਰਾਨ ਉਨ੍ਹਾਂ ਨੇ ਕਿਸੇ ਵੀ ਦੇਸ਼ ਦਾ ਨਾਮ ਨਹੀਂ ਲਿਆ। ਇਸ ਐਕਸਪੋ ਵਿਚ ਚੀਨ, ਰੂਸ, ਅਮਰੀਕਾ, ਫਰਾਂਸ, ਜਰਮਨੀ ਸਮੇਤ ਕਈ ਦੇਸ਼ਾਂ ਦੀਆਂ ਕੰਪਨੀਆਂ ਨੇ ਆਪਣੇ ਪਵੇਲੀਅਨ ਲਗਾਏ ਹਨ।


