- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਸ਼ੋਕ ਕੁਮਾਰ ਸ਼ਰਮਾ ਰਾਜ ਫੂਡ ਕਮਿਸ਼ਨ ਦੇ ਮੈਂਬਰ ਨਿਯੁਕਤ
ਚੰਡੀਗੜ੍ਹ – ਸੇਵਾਮੁਕਤ ਆਈ.ਆਰ.ਐਸ. ਅਧਿਕਾਰੀ ਅਸ਼ੋਕ ਕੁਮਾਰ ਸ਼ਰਮਾ ਨੂੰ ਪੰਜਾਬ ਰਾਜ ਫੂਡ ਕਮਿਸ਼ਨ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਹੁਕਮ ਫੂਡ ਸਪਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨ੍ਹਾ ਵੱਲੋਂ ਜਾਰੀ ਕੀਤੇ ਜਾ ਚੁੱਕੇ ਹਨ। ਅਸ਼ੋਕ ਕੁਮਾਰ ਸ਼ਰਮਾ ਨੇ ਇਨਕਮ ਟੈਕਸ ਵਿਭਾਗ, ਕੇਂਦਰੀ ਐਕਸਾਈਜ਼ ਐਂਡ ਕਸਟਮਜ਼ ਅਤੇ ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ (ਡੀਆਰਆਈ) ਵਿਚ ਆਪਣੀਆਂ ਸੇਵਾਵਾਂ ਦਿੱਤੀਆਂ ਹਨ। ਇਸ ਮੌਕੇ ਅਸ਼ੋਕ ਕੁਮਾਰ ਸ਼ਰਮਾ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਮਹੱਤਵਪੂਰਣ ਅਹੁਦੇ ‘ਤੇ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਅਤੇ ਸਰਕਾਰ ਤੇ ਲੋਕਾਂ ਦੀਆਂ ਉਮੀਦਾਂ ਉੱਤੇ ਪੂਰਾ ਖਰਾ ਉਤਰਣਗੇ।


