- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਜ਼ਹਰੂਦੀਨ ਦੇ ਨਾਂ ਤੇ ਸਟੈਂਡ ਦੀ ਘੁੰਡ ਚੁਕਾਈ
ਸਾਬਕਾ ਭਾਰਤੀ ਕਪਤਾਨ ਮੁਹੰਮਦ ਅਜ਼ਹਰੂਦੀਨ ਦੇ ਨਾਂ ‘ਤੇ ਹੈਦਰਾਬਾਦ ਦੇ ਰਾਜੀਵ ਗਾਂਧੀ ਇੰਟਰਨੈਸ਼ਨਲ ਸਟੇਡੀਅਮ ਦੇ ਸਟੈਂਡ ਦੀ ਸ਼ੁੱਕਰਵਾਰ ਘੁੰਡ ਚੁਕਾਈ ਕੀਤੀ ਗਈ। ਅਜ਼ਹਰੂਦੀਨ ਭਾਰਤ ਦੇ ਸਭ ਤੋਂ ਸਫਲ ਕਪਤਾਨਾਂ ਵਿਚੋਂ ਇਕ ਰਿਹਾ ਹੈ ਤੇ ਉਸ ਨੇ ਤਿੰਨ ਵਿਸ਼ਵ ਕੱਪ ਟੂਰਨਾਮੈਂਟਾਂ ਵਿਚ ਭਾਰਤੀ ਦੀ ਕਪਤਾਨੀ ਕੀਤੀ ਸੀ। 56 ਸਾਲਾ ਅਜ਼ਹਰੂਦੀਨ ਨੂੰ ਹਾਲ ਹੀ ਵਿਚ ਹੈਦਰਾਬਾਦ ਕ੍ਰਿਕਟ ਸੰਘ ਦਾ ਮੁਖੀ ਚੁਣਿਆ ਗਿਆ ਸੀ। ਸਟੇਡੀਅਮ ਦੇ ਨਾਰਥ ਸਟੈਂਡ ਦਾ ਨਾਂ ਉਸ ਦੇ ਨਾਂ ‘ਤੇ ਰੱਖਿਆ ਗਿਆ ਹੈ। ਅਜ਼ਹਰ ਨੇ ਭਾਰਤ ਲਈ 99 ਟੈਸਟ ਤੇ 334 ਵਨ ਡੇ ਖੇਡੇ ਹਨ, ਜਿਨ੍ਹਾਂ ਵਿਚ ਉਸ ਨੇ ਕ੍ਰਮਵਾਰ 6215 ਤੇ 9378 ਦੌੜਾਂ ਬਣਾਈਆਂ। ਹੈਦਰਾਬਾਦ ਦੇ ਬੱਲੇਬਾਜ਼ ਅਜ਼ਹਰ ਨੇ ਫਸਟ ਕਲਾਸ ਕ੍ਰਿਕਟ ‘ਚ 229 ਮੈਚਾਂ ‘ਚ 15855 ਦੌੜਾਂ ਬਣਾਈਆਂ ਸਨ ਜਦਕਿ ਲਿਸਟ ਏ ‘ਚ ਉਸਦੇ ਨਾਂ 432 ਮੈਚਾਂ ‘ਚ 12931 ਦੌੜਾਂ ਦਰਜ ਹਨ।


