- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅੰਜੁਮ ਮੌਦਗਿਲ ਨੇ ਦੂਜਾ ਸੋਨ ਤਗ਼ਮਾ ਫੁੰਡਿਆ
ਵਿਸ਼ਵ ਚੈਂਪੀਅਨਸ਼ਿਪ ਵਿੱਚ ਚਾਂਦੀ ਦਾ ਤਗ਼ਮਾ ਜੇਤੂ ਅੰਜੁਮ ਮੌਦਗਿਲ ਨੇ ਅਰਜਨ ਬਾਬੁਤਾ ਨਾਲ ਮਿਲ ਕੇ 10 ਮੀਟਰ ਏਅਰ ਰਾਈਫਲ ਮਿਕਸਡ ਟੀਮ ਮੁਕਾਬਲੇ ਵਿੱਚ ਅੱਜ ਸੋਨ ਤਗ਼ਮਾ ਜਿੱਤਿਆ, ਜੋ ਸਰਦਾਰ ਸੱਜਣ ਸਿੰਘ ਸੇਠੀ ਮੈਮੋਰੀਅਲ ਮਾਸਟਰਜ਼ ਨਿਸ਼ਾਨੇਬਾਜ਼ੀ ਟੂਰਨਾਮੈਂਟ ਵਿੱਚ ਉਸ ਦਾ ਦੂਜਾ ਸੋਨ ਤਗ਼ਮਾ ਹੈ।ਮਹਿਲਾਵਾਂ ਦੀ 10 ਮੀਟਰ ਏਅਰ ਰਾਈਫਲ ਵਿੱਚ ਵਿਸ਼ਵ ਵਿੱਚ ਅੱਠਵੇਂ ਨੰਬਰ ਦੀ ਨਿਸ਼ਾਨੇਬਾਜ਼ ਮੌਦਗਿਲ ਨੇ ਕੱਲ੍ਹ ਆਲਮੀ ਰਿਕਾਰਡ ਤੋਂ ਬਿਹਤਰ ਪ੍ਰਦਰਸ਼ਨ ਕਰਦਿਆਂ ਮੇਹੁਲੀ ਘੋਸ਼ ਨੂੰ 1.7 ਅੰਕ ਨਾਲ ਪਛਾੜ ਕੇ ਸੋਨ ਤਗ਼ਮਾ ਜਿੱਤਿਆ ਸੀ। ਡਾ. ਕਰਨੀ ਸਿੰਘ ਸ਼ੂਟਿੰਗ ਰੇਂਜ ’ਤੇ ਇਸ ਦੇ ਇੱਕ ਦਿਨ ਮਗਰੋਂ ਪੰਜਾਬ ਦੀ ਮੌਦਗਿਲ ਅਤੇ ਅਰਜਨ ਦੀ ਜੋੜੀ ਨੇ ਪੱਛਮੀ ਬੰਗਾਲ ਦੀ ਮੇਹੁਲੀ ਅਤੇ ਅਭਿਨਵ ਸ਼ਾਅ ਦੀ ਜੋੜੀ ਨੂੰ 16-12 ਨਾਲ ਹਰਾ ਕੇ ਸੋਨੇ ਦਾ ਤਗ਼ਮਾ ਹਾਸਲ ਕੀਤਾ। ਅਯੋਨਿਕਾ ਪਾਲ ਅਤੇ ਅਖਿਲ ਸ਼ੇਰੋਨ ਨੇ ਇਸ ਮੁਕਾਬਲੇ ਦਾ ਕਾਂਸੀ ਤਗ਼ਮਾ ਜਿੱਤਿਆ। ਉਸ ਨੇ ਉਤਰ ਪ੍ਰਦੇਸ਼ ਦੀ ਅਯੂਸ਼ੀ ਗੁਪਤਾ ਅਤੇ ਸੌਰਭ ਨੂੰ 16-10 ਨਾਲ ਹਰਾਇਆ। ਦਿਨ ਦੇ ਹੋਰ ਮੁਕਾਬਲਿਆਂ ਵਿੱਚ ਓਲੰਪੀਅਨ ਗੁਰਪ੍ਰੀਤ ਸਿੰਘ ਨੇ ਪੁਰਸ਼ਾਂ ਦੀ 25 ਮੀਟਰ ਸੈਂਟਰ ਫਾਇਰ ਪਿਸਟਲ ਵਿੱਚ 585 ਅੰਕ ਬਣਾ ਕੇ ਸੋਨ ਤਗ਼ਮਾ ਹਾਸਲ ਕੀਤਾ।


