ਅੰਡਰਵਰਲਡ ਡੌਨ ਛੋਟਾ ਰਾਜਨ ਦੀ ਵਿਗੜੀ ਸਿਹਤ, ਏਮਜ਼ ਵਿੱਚ ਕਰਵਾਇਆ ਦਾਖ਼ਲ

ਨਵੀਂ ਦਿੱਲੀ – ਅੰਡਰਵਰਲਡ ਡੌਨ ਛੋਟਾ ਰਾਜਨ ਦੀ ਹਾਲਤ ਖਰਾਬ ਹੋਣ ਉਪਰੰਤ ਉਸ ਨੂੰ ਅੱਜ ਨਵੀਂ ਦਿੱਲੀ ਦੇ ਅਖਿਲ ਭਾਰਤੀ ਆਯੁਵਿਗਿਆਨ ਸੰਸਥਾ (ਏਮਜ਼) ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਛੋਟਾ ਰਾਜਨ ਨੇ ਸਵੇਰੇ ਪੇਟ ਵਿੱਚ ਦਰਦ ਦੀ ਸ਼ਿਕਾਇਤ ਕੀਤੀ ਸੀ ਜਿਸ ਤੋਂ ਬਾਅਦ ਨੂੰ ਉਸ ਨੂੰ ਏਮਜ਼ ਲਿਆਂਦਾ ਗਿਆ ਹੈ।ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਪ੍ਰੈਲ ਮਹੀਨੇ ਵਿੱਚ ਰਾਜਨ ਨੂੰ ਏਮਜ਼ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਉਦੋਂ ਉਹ ਕੋਰੋਨਾ ਵਾਇਰਸ ਦਾ ਸ਼ਿਕਾਰ ਹੋਇਆ ਸੀ। 61 ਸਾਲਾ ਰਾਜਨ ਇਸ ਵੇਲੇ ਕਈ ਅਪਰਾਧਕ ਕੇਸਾਂ ਵਿੱਚ ਤਿਹਾੜ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ। ਸਾਲ 2015 ਵਿੱਚ ਗ੍ਰਿਫ਼ਤਾਰੀ ਅਤੇ ਫਿਰ ਇੰਡੋਨੇਸ਼ੀਆ ਦੇ ਬਾਲੀ ਤੋਂ ਹਵਾਲਗੀ ਮਗਰੋਂ ਰਾਜਨ ਤਿਹਾੜ ਜੇਲ੍ਹ ਦੀ ਹਾਈ ਸਕਿਓਰਿਟੀ ਵਾਲੇ ਸੈੱਲ ਵਿਚ ਬੰਦ ਹੈ।

VIA PUNJAB