- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅੰਡਰ-19 ਭਾਰਤ ਨੂੰ ਤੀਜੇ ਇੱਕ ਰੋਜ਼ਾ ਵਿੱਚ ਹਾਰ
ਕਪਤਾਨ ਪ੍ਰਿਯਮ ਗਰਗ ਦੇ ਅਰਧ ਸੈਂਕੜੇ ਦੇ ਬਾਵਜੂਦ ਭਾਰਤ ਦੀ ਅੰਡਰ-19 ਟੀਮ ਨੂੰ ਦੱਖਣੀ ਅਫਰੀਕਾ ਖ਼ਿਲਾਫ਼ ਤੀਜੇ ਅਤੇ ਆਖ਼ਰੀ ਇੱਕ ਰੋਜ਼ਾ ਕੌਮਾਂਤਰੀ ਮੈਚ ਵਿੱਚ ਪੰਜ ਵਿਕਟਾਂ ਨਾਲ ਹਾਰ ਝੱਲਣੀ ਪਈ। ਹਾਲਾਂਕਿ ਭਾਰਤ ਅੰਡਰ-19 ਟੀਮ ਨੇ ਪਹਿਲੇ ਦੋ ਮੈਚ ਜਿੱਤ ਕੇ ਲੜੀ ਵਿੱਚ 2-0 ਦੀ ਜੇਤੂ ਲੀਡ ਹਾਸਲ ਕਰ ਲਈ ਸੀ, ਪਰ ਉਹ ਹੂੰਝਾ ਨਹੀਂ ਫੇਰ ਸਕਿਆ। ਇਸ ਤਰ੍ਹਾਂ ਭਾਰਤ ਨੇ ਲੜੀ 2-1 ਨਾਲ ਜਿੱਤੀ।ਭਾਰਤ ਨੇ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਮਿਲਣ ਮਗਰੋਂ ਅੱਠ ਵਿਕਟਾਂ ’ਤੇ 192 ਦੌੜਾਂ ਬਣਾਈਆਂ। ਦੱਖਣੀ ਅਫਰੀਕੀ ਅੰਡਰ-19 ਟੀਮ ਨੇ 48.2 ਓਵਰਾਂ ਵਿੱਚ ਪੰਜ ਵਿਕਟਾਂ ਗੁਆ ਕੇ ਟੀਚਾ ਹਾਸਲ ਕਰ ਲਿਆ।ਭਾਰਤੀ ਟੀਮ ਦੀ ਸ਼ੁਰੂਆਤ ਚੰਗੀ ਨਹੀਂ ਰਹੀ ਅਤੇ 42 ਦੌੜਾਂ ਤੱਕ ਉਸ ਦੀਆਂ ਤਿੰਨ ਵਿਕਟਾਂ ਡਿੱਗ ਗਈਆਂ। ਇਸ ਮਗਰੋਂ ਗਰਗ ਅਤੇ ਤਿਲਕ ਵਰਮਾ ਨੇ ਚੌਥੀ ਵਿਕਟ ਲਈ 58 ਦੌੜਾਂ ਜੋੜੀਆਂ। ਭਾਰਤੀ ਟੀਮ ਦੇ ਤੀਹਰੇ ਅੰਕ ਤੱਕ ਪਹੁੰਚਦਿਆਂ ਗਰਗ ਆਊਟ ਹੋ ਗਿਆ। ਇਸ ਮਗਰੋਂ ਹੇਠਲੇ ਕ੍ਰਮ ਦੇ ਬੱਲੇਬਾਜ਼ ਉਮੀਦ ਅਨੁਸਾਰ ਤੇਜ਼ੀ ਨਾਲ ਦੌੜਾਂ ਨਹੀਂ ਬਣਾ ਸਕੇ। ਦੱਖਣੀ ਅਫਰੀਕਾ ਲਈ ਫੇਕੂ ਮੋਲੇਤਸੇਨ ਨੇ 36 ਦੌੜਾਂ ਦੇ ਕੇ ਦੋ ਵਿਕਟਾਂ ਲਈਆਂ ਅਤੇ ਦੋ ਬੱਲੇਬਾਜ਼ਾਂ ਨੂੰ ਰਨ ਆਊਟ ਕੀਤਾ। ਦੱਖਣੀ ਅਫਰੀਕਾ ਨੇ ਫਿਰ ਜੋਨਾਥਨ ਬਰਡ ਦੀ ਨਾਬਾਦ ਪਾਰੀ (121 ਗੇਂਦਾਂ ਦੀ 88 ਦੌੜਾਂ) ਦੀ ਬਦੌਲਤ ਟੀਚਾ ਹਾਸਲ ਕਰ ਲਿਆ, ਜਦੋਂ ਕਿ ਉਸ ਦੀਆਂ ਦਸ ਗੇਂਦਾਂ ਬਾਕੀ ਸਨ। ਉਸ ਤੋਂ ਇਲਾਵਾ ਸਲਾਮੀ ਬੱਲੇਬਾਜ਼ ਐਂਡਰਿਊ ਲੌਅ ਨੇ 31 ਅਤੇ ਜੈਕ ਲੀਜ਼ ਨੇ 29 ਦੌੜਾਂ ਦਾ ਯੋਗਦਾਨ ਪਾਇਆ।


