- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅੰਡੇਮਾਨ ਵਾਸੀਆਂ ਦੀਆਂ ਸਹੂਲਤਾਂ ਲਈ ਸਰਕਾਰ ਵਚਨਬੱਧ: ਮੋਦੀ
ਕਾਰ ਨਿਕੋਬਾਰ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੁਨਾਮੀ ਤੋਂ ਉੱਭਰਨ ਲਈ ਕਾਰ ਨਿਕੋਬਾਰ ਦੇ ਲੋਕਾਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਸਰਕਾਰ ਅੰਡੇਮਾਨ ਦੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੰਮ ਕਰ ਰਹੀ ਹੈ। ਇਹ ਟਾਪੂ 2004 ’ਚ ਆਈ ਸੁਨਾਮੀ ਦੀ ਲਪੇਟ ’ਚ ਆ ਗਿਆ ਸੀ। ਇਸ ਟਾਪੂ ’ਤੇ ਪ੍ਰਚੱਲਤ ਸਾਂਝੇ ਪਰਿਵਾਰ ਦੇ ਪ੍ਰਬੰਧ ਦੀ ਸ਼ਲਾਘਾ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਇੱਥੇ ਦੇ ਲੋਕ ਦੇਸ਼ ਦੇ ਲੋਕਾਂ ਲਈ ਮਿਸਾਲ ਬਣ ਸਕਦੇ ਹਨ। ਉਨ੍ਹਾਂ ਲੋਕਾਂ ਨੂੰ ਇਹ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸੁਰੱਖਿਆ ਸਰਕਾਰ ਦੀਆਂ ਪਹਿਲਕਦਮੀਆਂ ’ਚ ਸ਼ੁਮਾਰ ਹੈ। ਸ੍ਰੀ ਮੋਦੀ ਨੇ ਇੱਥੇ ਬੀਜੇਆਰ ਸਟੇਡੀਅਮ ’ਚ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ, ‘ਇੱਥੇ ਲੋਕ ਲੰਮੇ ਸਮੇਂ ਤੋਂ ਸਮੁੰਦਰੀ ਖੋਰੇ ਦੀ ਸਮੱਸਿਆ ਦੇ ਹੱਲ ਦੀ ਮੰਗ ਕਰ ਰਹੇ ਹਨ। ਮੈਨੂੰ ਇਹ ਐਲਾਨ ਕਰਦਿਆਂ ਖੁਸ਼ੀ ਹੋ ਰਹੀ ਹੈ ਕਿ ਸਰਕਾਰ ਨੇ ਇਸ ਸਮੱਸਿਆ ਦੇ ਹੱਲ ਲਈ ਇੱਕ ਸਮੁੰਦਰੀ ਕੰਧ ਖੜ੍ਹੀ ਕਰਨ ਦਾ ਫ਼ੈਸਲਾ ਕੀਤਾ ਹੈ ਜਿਸ ਦੀ ਨੀਂਹ ਅੱਜ ਰੱਖੀ ਜਾਵੇਗੀ।’


